ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਚਾਂਦੀ ਦੇ ਸਿੱਕੇ ਜਾਰੀ ਕੀਤੇ ਜਾਣਗੇ : ਕਰਮੂੰਵਾਲਾ

11/20/2018 5:21:04 PM

ਸੁਲਤਾਨਪੁਰ ਲੋਧੀ (ਸੋਢੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਕਾਸ਼ ਪੁਰਬ ਸਮਾਗਮ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਬੀਤੇ ਦਿਨ ਗੁਰਦੁਆਰਾ ਬੇਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕ¤ਤਰ ਜਥੇ ਗੁਰਬਚਨ ਸਿੰਘ ਕਰਮੂੰਵਾਲਾ ਵਿਸ਼ੇਸ਼ ਤੌਰ ’ਤੇ ਪੁ¤ਜੇ। ਮੀਟਿੰਗ ਉਪਰੰਤ ਪ੍ਰੈ¤ਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦ¤ਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਸ਼ਤਾਬਦੀ ਵਿਸ਼ਵ ਪ¤ਧਰ ’ਤੇ ਮਨਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਇਸ ਵਾਰ 21 ਤੋਂ 23 ਨਵੰਬਰ ਤਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ’ਚ ਕੀਤੀ ਜਾ ਰਹੀ ਹੈ। 

ਜਥੇ. ਕਰਮੂੰਵਾਲਾ ਨੇ ਦ¤ਸਿਆ ਕਿ 23 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਏ ਸਿ¤ਕੇ  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਰੀ ਕੀਤੇ ਜਾਣਗੇ। ਇਨ੍ਹਾਂ ਸਿ¤ਕਿਆਂ ਦੇ ਇਕ ਪਾਸੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਫੋਟੋ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਫੋਟੋ ਛਾਪੀ ਗਈ ਹੈ। ਜਥੇ. ਕਰਮੂੰਵਾਲਾ ਨੇ ਹੋਰ ਦ¤ਸਿਆ ਕਿ 21 ਨਵੰਬਰ ਬੁ¤ਧਵਾਰ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਭੋਗ ਉਪਰੰਤ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੇਵਲ ਧਾਲੀਵਾਲ ਦੀ ਟੀਮ ਵੱਲੋਂ ਧਾਰਮਿਕ ਨਾਟਕ“‘ਇਹ ਲਹੂ ਕਿਸਦਾ’, ‘ਜਿਨ ਸ¤ਚ ਪ¤ਲੇ ਹੋਏ’ ਤੇ“‘ਮਿਟੀ ਧੁੰਧ ਜਗ ਚਾਨਣ ਹੋਆ’ ਖੇਡੇ ਜਾਣਗੇ। ਉਨ੍ਹਾਂ ਦ¤ਸਿਆ ਕਿ 22 ਨਵੰਬਰ ਮਹਾਨ ਨਗਰ ਕੀਰਤਨ ਗੁਰਦੁਆਰਾ ਸੰਤਘਾਟ ਸਾਹਿਬ ਤੋਂ ਆਰੰਭ ਹੋਵੇਗਾ, ਜਿਸ ’ਚ ਸ਼ਾਮਲ ਹੋਣ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਹੈ ।

ਨਗਰ ਕੀਰਤਨ ’ਚ ਵਿਸ਼ੇਸ਼ ਗ¤ਤਕਾ ਪਾਰਟੀਆਂ, ਬੈਂਡ ਪਾਰਟੀਆਂ ਵੀ ਸ਼ਾਮਲ ਹੋਣਗੀਆਂ ਅਤੇ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਨਗਰ ਕੀਰਤਨ ’ਚ ਫੁ¤ਲਾਂ ਦੀ ਵਰਖਾ ਹੋਵੇਗੀ । ਉਨ੍ਹਾਂ ਦ¤ਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਉਪਰੰਤ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਣਗੇ, ਜਿਸ ਦਾ ਸਿ¤ਧਾ ਪ੍ਰਸਾਰਣ ਵ¤ਖ-ਵ¤ਖ ਟੀ. ਵੀ. ਚੈਨਲਾਂ ’ਤੇ ਕੀਤਾ ਜਾਵੇਗਾ। ਇਸ ਸਮੇਂ ਜਥੇ ਸ਼ਿੰਗਾਰਾ ਸਿੰਘ ਲੋਹੀਆਂ ਮੈਂਬਰ ਅੰਤਰਿੰਗ ਕਮੇਟੀ ਸ਼੍ਰੋਮਣੀ ਕਮੇਟੀ, ਜਥੇ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇ ਹਰਸ਼ਰਨ ਸਿੰਘ ਮੈਂਬਰ ਧਰਮ ਪ੍ਰਚਾਰਕ ਕਮੇਟੀ, ਸੁਖਦੇਵ ਸਿੰਘ ਭੂਰਾ ਕੋਹਨਾਂ ਮੀਤ ਸਕ¤ਤਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਭੁਪਿੰਦਰ ਸਿੰਘ ਆਦਿ ਨੇ ਵੀ ਮੀਟਿੰਗ ’ਚ ਪ੍ਰਬੰਧਾਂ ਸਬੰਧੀ ਆਪਣੇ ਕੀਮਤੀ ਸੁਝਾਅ ਰ¤ਖੇ । ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਦ¤ਸਿਆ ਕਿ ਇਹਨਾਂ ਸਮਾਗਮਾਂ ਦੌਰਾਨ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਗਤਾਂ ਲਈ ਗੁਰੂ ਕੇ ਅਤੁ¤ਟ ਲੰਗਰ ਲਗਾਏ ਜਾਣਗੇ।


shivani attri

Content Editor

Related News