ਪ੍ਰਕਾਸ਼ ਪੁਰਬ ਦੀ ਖੁਸ਼ੀ ''ਚ ਅੱਜ ਰਾਤ ਸ੍ਰੀ ਅਖੰਡ ਪਾਠ ਆਰੰਭ ਹੋਣਗੇ : ਲੌਂਗੋਵਾਲ

11/21/2018 2:00:41 PM

ਸੁਲਤਾਨਪੁਰ ਲੋਧੀ (ਸੋਢੀ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 22, 23 ਨਵੰਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਅੱਜ ਰਾਤ 2.30 ਵਜੇ ਗੁਰਦੁਆਰਾ ਬੇਰ ਸਾਹਿਬ ਦੇ ਮੁੱਖ ਦਰਬਾਰ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 23 ਨਵੰਬਰ ਦੀ ਰਾਤ 1.40 ਵਜੇ ਪਾਏ ਜਾਣਗੇ । 

ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ 22 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ। ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ (ਗੁਰਦੁਆਰਾ ਸ਼੍ਰੀ ਬੇਰ ਸਾਹਿਬ) ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣਗੇ। ਇਸ ਸਮੇਂ 550 ਸਾਲਾ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਕੀਤੀ ਜਾਵੇਗੀ ।

shivani attri

This news is Content Editor shivani attri