ਕੌਮਾਂਤਰੀ ਨਗਰ ਕੀਰਤਨ ਦਾ ਹੁਸ਼ਿਆਰਪੁਰ ਪੁੱਜਣ 'ਤੇ ਸੰਗਤਾਂ ਵੱਲੋਂ ਸ਼ਾਹੀ ਸਵਾਗਤ (ਤਸਵੀਰਾਂ)

Thursday, Aug 08, 2019 - 11:04 AM (IST)

ਕੌਮਾਂਤਰੀ ਨਗਰ ਕੀਰਤਨ ਦਾ ਹੁਸ਼ਿਆਰਪੁਰ ਪੁੱਜਣ 'ਤੇ ਸੰਗਤਾਂ ਵੱਲੋਂ ਸ਼ਾਹੀ ਸਵਾਗਤ (ਤਸਵੀਰਾਂ)

ਹੁਸ਼ਿਆਰਪੁਰ (ਘੁੰਮਣ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਉਨ੍ਹਾਂ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹੁਸ਼ਿਆਰਪੁਰ ਦੀਆਂ ਸੰਗਤਾਂ ਵੱਲੋਂ ਸ਼ਾਹੀ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਸਰਹੱਦ ਤੋਂ ਭਾਰਤ 'ਚ ਦਾਖਲ ਹੋਣ ਤੋਂ ਬਾਅਦ ਨਗਰ ਕੀਰਤਨ ਦੇ ਦਰਸ਼ਨਾਂ ਅਤੇ ਸਵਾਗਤ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਗਤਾਂ ਦੇ ਉਤਸ਼ਾਹ ਅਤੇ ਥਾਂ-ਥਾਂ ਲਗਾਏ ਜਾ ਰਹੇ ਲੰਗਰਾਂ ਕਾਰਨ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਸਮੇਂ ਤੋਂ ਲੇਟ ਚੱੱਲ ਰਿਹਾ ਹੈ। ਹੁਸ਼ਿਆਰਪੁਰ ਦੀਆਂ ਸੰਗਤਾਂ ਨੇ ਪਿਛਲੇ ਦਿਨ ਤੋਂ ਹੀ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਹੋਈਆਂ ਸਨ ਅਤੇ ਅੱਜ ਇਕ ਦਿਨ ਬਾਅਦ ਇਸ ਨਗਰ ਕੀਰਤਨ ਦੇ ਦੇਹਰੀਵਾਲ, ਸਰਾਂ, ਬੁੱਲ੍ਹੋਵਾਲ, ਦੋਸੜਕਾ, ਅੱਡਾ ਲਾਚੋਵਾਲ ਆਦਿ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਵੱਡੀ ਗਿਣਤੀ 'ਚ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਸ਼ਾਹੀ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

PunjabKesari

ਇਸ ਸਮੇਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਲਖਵਿੰਦਰ ਸਿੰਘ ਲੱਖੀ ਮੈਂਬਰ ਪੀ. ਏ. ਸੀ. ਸ਼੍ਰੋਮਣੀ ਅਕਾਲੀ ਦਲ ਅਤੇ ਮਨਜੀਤ ਸਿੰਘ ਦਸੂਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸੰਗਤਾਂ ਆਪਮੁਹਾਰੇ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਦੋਂ ਸੰਸਾਰ 'ਚ ਆਏ ਉਦੋਂ ਅੰਧ-ਵਿਸ਼ਵਾਸ ਦਾ ਬੋਲਬਾਲਾ ਸੀ ਅਤੇ ਲੋਕ ਵਹਿਮਾਂ-ਭਰਮਾਂ 'ਚ ਫਸੇ ਹੋਏ ਸਨ। ਉਸ ਸਮੇਂ ਉਨ੍ਹਾਂ ਨੇ ਲੋਕਾਂ ਨੂੰ ਸਹੀ ਰਸਤਾ ਦਿਖਾਇਆ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ 'ਤੇ ਚੱਲਣ ਦੀ ਲੋੜ ਹੈ।

PunjabKesari

ਇਸ ਮੌਕੇ ਅਵਤਾਰ ਸਿੰਘ ਜੌਹਲ ਸਕੱਤਰ ਜਨਰਲ ਅਕਾਲੀ ਦਲ, ਅਜਵਿੰਦਰ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੋਸਾਇਟੀ, ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈੱਲਫੇਅਰ ਸੋਸਾਇਟੀ, ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ, ਬਰਿੰਦਰ ਸਿੰਘ ਪਰਮਾਰ ਜ਼ਿਲਾ ਪ੍ਰਧਾਨ ਆਈ. ਟੀ. ਵਿੰਗ, ਜਪਿੰਦਰ ਸਿੰਘ, ਸਤਵਿੰਦਰਪਾਲ ਸਿੰਘ, ਪ੍ਰੇਮ ਸਿੰਘ ਸੀਨੀਅਰ ਡਿਪਟੀ ਮੇਅਰ, ਸ਼ੁਕਲਾ ਸ਼ਰਮਾ ਡਿਪਟੀ ਮੇਅਰ, ਨਰਿੰਦਰ ਸਿੰਘ ਕੌਂਸਲਰ, ਬਿਕਰਮਜੀਤ ਸਿੰਘ ਕਲਸੀ ਕੌਂਸਲਰ, ਰੂਪ ਲਾਲ ਥਾਪਰ, ਪੱਪੂ ਸਰਪੰਚ ਪੰਡੋਰੀ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਨੰਬਰਦਾਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਮੂਨਕਾਂ ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ, ਪ੍ਰਿਥੀਪਾਲ ਸਿੰਘ ਘੁੰਮਣ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।


author

shivani attri

Content Editor

Related News