''''ਬਾਬਾ ਨਾਨਕ'''' ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਫੁੱਲਾਂ ਨਾਲ ਸਜਾਇਆ ਜਾ ਰਿਹਾ ਗੁਰਦੁਆਰਾ ਸ੍ਰੀ ਬੇਰ ਸਾਹਿਬ

Friday, Nov 13, 2026 - 02:44 PM (IST)

''''ਬਾਬਾ ਨਾਨਕ'''' ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਫੁੱਲਾਂ ਨਾਲ ਸਜਾਇਆ ਜਾ ਰਿਹਾ ਗੁਰਦੁਆਰਾ ਸ੍ਰੀ ਬੇਰ ਸਾਹਿਬ

ਕਪੂਰਥਲਾ (ਗੁਰਪ੍ਰੀਤ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਨਗਰੀ 'ਚ ਗੁਰਪੁਰਬ ਨੂੰ ਲੈ ਕੇ ਸੰਗਤਾਂ ਅੰਦਰ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ।

PunjabKesari

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਨ੍ਹੀਂ ਦਿਨੀਂ ਸਜਾਵਟ ਦਾ ਕੰਮ ਵਿਸ਼ੇਸ਼ ਤੌਰ 'ਤੇ ਚੱਲ ਰਿਹਾ ਹੈ। ਗੁਰੂ ਘਰ ਦੇ ਦਰਬਾਰ ਸਾਹਿਬ ਅਤੇ ਆਲੇ-ਦੁਆਲੇ ਦੇ ਵੱਖ-ਵੱਖ ਹਿੱਸਿਆਂ ਨੂੰ ਰੰਗ-ਬਿਰੰਗੇ ਤਾਜ਼ੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਸੁੰਦਰਤਾ ਨੂੰ ਹੋਰ ਨਿਖਾਰਨ ਲਈ ਵੱਖ-ਵੱਖ ਤਰ੍ਹਾਂ ਦੇ ਸਜਾਵਟੀ ਪ੍ਰਬੰਧ ਕੀਤੇ ਜਾ ਰਹੇ ਹਨ। ਗੁਰਪੁਰਬ ਮੌਕੇ ਗੁਰੂ ਘਰ ਨੂੰ ਅਲੌਕਿਕ ਦਿੱਖ ਦੇਣ ਲਈ ਸੇਵਾਦਾਰ ਅਤੇ ਪ੍ਰਬੰਧਕ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਆਉਣ ਵਾਲੇ ਦਿਨਾਂ 'ਚ ਰੌਸ਼ਨੀਆਂ ਅਤੇ ਫੁੱਲਾਂ ਦੀ ਸਜਾਵਟ ਨਾਲ ਗੁਰੂ ਘਰ ਦੀ ਸੁੰਦਰਤਾ ਹੋਰ ਵੀ ਮਨਮੋਹਕ ਹੋਣ ਦੀ ਸੰਭਾਵਨਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਗੁਰਪੁਰਬ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਜਾ ਚੁੱਕੀ ਹੈ। ਫ਼ੈਸਲੇ ਮੁਤਾਬਕ 22 ਨਵੰਬਰ ਤੋਂ 25 ਨਵੰਬਰ ਤੱਕ ਪਵਿੱਤਰ ਨਗਰੀ 'ਚ ਵੱਖ-ਵੱਖ ਧਾਰਮਿਕ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।

PunjabKesari

23 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਗੁਰਪੁਰਬ ਸਮਾਗਮਾਂ ਦੀ ਲੜੀ ਤਹਿਤ 23 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਣ ਵਾਲਾ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਰਸਤਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਦੌਰਾਨ ਗੱਤਕਾ ਪਾਰਟੀਆਂ ਆਪਣੇ ਜੌਹਰ ਦਿਖਾਉਣਗੀਆਂ ਅਤੇ ਕੀਰਤਨੀ ਜਥੇ ਤੇ ਧਾਰਮਿਕ ਜਥੇਬੰਦੀਆਂ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੀਆਂ।

ਇਹ ਵੀ ਪੜ੍ਹੋ: ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

PunjabKesari

ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸਜਣਗੇ ਧਾਰਮਿਕ ਦੀਵਾਨ
23 ਨਵੰਬਰ ਸ਼ਾਮ 4 ਵਜੇ ਤੋਂ 25 ਨਵੰਬਰ ਸਵੇਰੇ 9 ਵਜੇ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਲਗਾਤਾਰ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਜਦਕਿ ਢਾਡੀ ਅਤੇ ਕਵੀਸ਼ਰੀ ਜਥੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਪ੍ਰਸੰਗ ਸਾਂਝੇ ਕਰਨਗੇ।

PunjabKesari

24 ਨਵੰਬਰ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੌਸ਼ਨ ਹੋਵੇਗੀ ਪਵਿੱਤਰ ਨਗਰੀ
24 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਇਸ ਮੌਕੇ ਪਵਿੱਤਰ ਨਗਰੀ ਦੇ ਧਾਰਮਿਕ ਅਸਥਾਨਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।

PunjabKesari

ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਦੀ ਹੈ ਸੰਗਤ
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨਛੋਹ ਪ੍ਰਾਪਤ ਹੋਣ ਕਰਕੇ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹਾਸਲ ਹੈ। ਇਸੇ ਧਰਤੀ ’ਤੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਤੀਤ ਕਰਦਿਆਂ ਮਨੁੱਖਤਾ ਨੂੰ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਹਰ ਸਾਲ ਪ੍ਰਕਾਸ਼ ਗੁਰਪੁਰਬ ਮੌਕੇ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਵਾਰ ਵੀ ਗੁਰਪੁਰਬ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਪੂਰੀ ਪਵਿੱਤਰ ਨਗਰੀ ਵਿੱਚ ਧਾਰਮਿਕ ਮਾਹੌਲ ਬਣਿਆ ਹੋਇਆ ਹੈ ਅਤੇ ਸੰਗਤਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਇਸ ਪਾਵਨ ਦਿਹਾੜੇ ਦੀ ਉਡੀਕ ਕਰ ਰਹੀਆਂ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


 


author

shivani attri

Content Editor

Related News