ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਪੁੱਜੀਆਂ ਸੰਗਤਾਂ ਨੇ ਸੁਣੀ ਇਲਾਹੀ ਬਾਣੀ (ਵੀਡੀਓ)
Monday, Nov 27, 2023 - 02:35 PM (IST)

ਸੰਗਰੂਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੰਗਰੂਰ ਜ਼ਿਲ੍ਹੇ 'ਚ ਵੀ ਸੰਗਤਾਂ ਗੁਰੂਘਰਾਂ 'ਚ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਚਰਨਾਂ 'ਚ ਆਪਣਾ ਸੀਸ ਨਿਭਾ ਰਹੀਆਂ ਹਨ। ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਸੰਗਤਾਂ ਸ਼ਬਦ ਕੀਰਤਨ ਦਾ ਆਨੰਦ ਲੈ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਹੁਣ ਲੱਗਣਗੀਆਂ Extra ਕਲਾਸਾਂ
ਗੁਰੂਘਰ 'ਚ ਇਲਾਹੀ ਬਾਣੀ ਸੁਣ ਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰੇ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ।
ਇਹ ਵੀ ਪੜ੍ਹੋ : ਸੰਗਰੂਰ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰਾ ਮਾਰ ਲਓ ਇਕ ਝਾਤ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ. 'ਚ ਰਾਏ ਭੋਇ ਦੀ ਤਲਵੰਡੀ ਵਿਖੇ ਮਹਿਤਾ ਕਾਲੂ ਜੀ ਦੇ ਘਰ ਮਾਤਾ ਤ੍ਰਿਪਤਾ ਦੀ ਕੁੱਖੋਂ ਹੋਇਆ। ਬਚਪਨ ਤੋਂ ਹੀ ਆਪ ਦਾ ਮਨ ਪਰਮਾਤਮਾ ਦੀ ਭਗਤੀ 'ਚ ਲੀਨ ਸੀ ਅਤੇ ਲੋੜਵੰਦਾਂ ਦੀ ਮਦਦ ਕਰਨਾ ਉਨ੍ਹਾਂ ਦਾ ਸੁਭਾਅ ਬਣ ਗਿਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8