''ਬਾਬਾ ਨਾਨਕ'' ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ''ਚ ਨਗਰ ਕੀਰਤਨ ਅੱਜ, ਖੂਬਸੂਰਤ ਗੇਟਾਂ ਨਾਲ ਸਜਿਆ ਸ਼ਹਿਰ

Saturday, Nov 05, 2022 - 10:30 AM (IST)

ਜਲੰਧਰ (ਪਰੂਥੀ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ’ਚ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸੇਵਾ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਇਸ ਸਾਲ ਵੀ ਅੱਜ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਸਵੇਰੇ 11 ਵਜੇ ਗੁ. ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ ਅਤੇ ਵੱਖ-ਵੱਖ ਰੂਟਾਂ ਤੋਂ ਹੁੰਦਾ ਹੋਇਆ ਦੇਰ ਰਾਤ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ। ਸੰਗਤਾਂ ’ਚ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸਮੂਹ ਸੰਸਥਾਵਾਂ ਦੇ ਮੈਂਬਰ ਪੱਬਾਂ ਭਾਰ ਹੋ ਕੇ ਨਗਰ ਕੀਰਤਨ ਦੀ ਸਫ਼ਲਤਾ ਲਈ ਇੰਤਜ਼ਾਮ ਕਰਨ ’ਚ ਲੱਗੇ ਹੋਏ ਹਨ।

PunjabKesari

ਸ਼ੁੱਕਰਵਾਰ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਮੁਲਾਂਕਣ ਕਰਨ 'ਤੇ ਅੰਤਿਮ ਛੋਹਾਂ ਦੇਣ ਲਈ ਸਮੂਹ ਸਿੰਘ ਸਭਾਵਾਂ ਦੀ ਇਕ ਇਕਤਰਤਾ ਹੋਈ, ਜਿਸ ’ਚ ਸ਼ਹਿਰ ਦੀਆਂ ਬਹੁਤਾਤ ਸਿੰਘ ਸੰਭਾਵਾਂ, ਸੇਵਾ ਜਥੇਬੰਦੀਆਂ ਦੇ ਪ੍ਰਤੀਨਿਧੀ ਸ਼ਾਮਲ ਹੋਏ। ਮੀਟਿੰਗ ’ਚ ਸ਼ਾਮਲ ਲਗਭਗ ਸਾਰੇ ਪ੍ਰਤੀਨਿਧੀਆਂ ਨੇ ਕੀਤੀਆਂ ਗਈਆਂ ਤਿਆਰੀਆਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਸਮੂਹਿਕ ਰੂਪ ’ਚ ਸ਼ਹਿਰ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਨਗਰ ਕੀਰਤਨ ’ਚ ਭਾਰੀ ਗਿਣਤੀ ’ਚ ਸ਼ਾਮਲ ਹੋਣ ਤੇ ਯਤਨ ਕਰਨ ਕਿ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਦੇ ਨਾਲ ਪੈਦਲ ਚੱਲਦੇ ਹੋਏ ਗੁਰੂ ਜੱਸ ਦਾ ਗਾਇਨ ਕਰਦੇ ਹੋਏ ਅਤੇ ਸਰਵਨ ਕਰਦੇ ਹੋਏ ਚੱਲਣ। ਸਮੂਹ ਸਿੰਘ ਸਭਾਵਾਂ ਵੱਲੋਂ ਨਗਰ ਕੀਰਤਨ ਦੇ ਰੂਟ ’ਚ ਪੈਦੇ ਬਾਜ਼ਾਰਾਂ ਤੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਨਿਮਰਤਾ ਭਰੀ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਵਧਾਏ ਹੋਏ ਵਾਧਰਿਆਂ ਨੂੰ ਸ਼ਨੀਵਾਰ ਲਈ ਸੰਕੋਚ ਦੇਣ ਤਾਂ ਕਿ ਨਗਰ ਕੀਰਤਨ ਦੀ ਚਾਲ ਸੁਚਾਰੂ ਰੂਪ ’ਚ ਬਣੀ ਰਹੇ ਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾਂ ਨਾ ਕਰਨਾਂ ਪਵੇ।

ਇਹ ਵੀ ਪੜ੍ਹੋ : ਨੂਰਪੁਰਬੇਦੀ 'ਚ ਵੱਡੀ ਘਟਨਾ, ਮਜ਼ਦੂਰ ਦੀ ਝੁੱਗੀ ਨੂੰ ਲੱਗੀ ਅੱਗ, ਜ਼ਿੰਦਾ ਸੜਿਆ 18 ਮਹੀਨਿਆਂ ਦਾ ਮਾਸੂਮ

PunjabKesari

ਪੁਲਸ ਅਤੇ ਸਿਵਲ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਗਈ ਨਗਰ ਕੀਰਤਨ ਦੌਰਾਨ ਟਰੈਫਿਕ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਖ਼ਾਸ ਤਵੱਜੋ ਦਿੱਤੀ ਜਾਵੇ ਅਤੇ ਪਿਛਲੇ ਸਾਲਾਂ ਦੀ ਨਿਸਬਤ ਵਧੇਰੇ ਇੰਤਜ਼ਾਮ ਕੀਤੇ ਜਾਣ ਤਾਂ ਕਿ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਮੁੱਖ ਪ੍ਰਬੰਧਕਾਂ ਵੱਲੋ ਸੇਵਾ ਨਿਭਾਉਣ ਵਾਲੀਆਂ ਜਥੇਬੰਦੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਨਗਰ ਕੀਰਤਨ ਦੌਰਾਨ ਬੜੇ ਪਿਆਰ ਨਾਲ ਅਨੁਸਾਸ਼ਨ ਬਣਾਈ ਰੱਖਣ ਤਾ ਕਿ ਕਿਸੇ ਕਿਸਮ ਦੀ ਬਦਮਗਜ਼ੀ ਨਾ ਪੈਦਾ ਹੋਵੇ। ਮੀਟਿੰਗ ਉਪਰੰਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਉੂਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਸਾਬਕਾ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਾਲੇ ਕਰਨਗੇ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਨਗਰ ਕੀਰਤਨ ਦੇ ਰੂਟ ਨੂੰ ਗੁਰੂ ਸਾਹਿਬ ਦੇ ਵੇਲੇ ਦੀਆਂ ਪ੍ਰਮੁੱਖ ਹਸਤੀਆਂ ਦੇ ਖੂਬਸੂਰਤ ਯਾਦਗਾਰੀ ਗੇਟਾਂ ਨਾਲ ਸਜਾਇਆ ਗਿਆ ਹੈ।

ਇਹ ਵੀ ਪੜ੍ਹੋ :  ਹਾਈਕਮਾਨ ਦੇ ਐਕਸ਼ਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕੀਤੇ ਵੱਡੇ ਖ਼ੁਲਾਸੇ

PunjabKesari

ਉਨਾਂ ਇਹ ਵੀ ਦਸਿਆ ਕਿ ਪੂਰੇ ਰੂਟ ’ਤੇ ਲਗਭਗ 200 ਤੋਂ ਜ਼ਿਆਦਾ ਸਵਾਗਤੀ ਅਤੇ ਲੰਗਰ ਸਟਾਲ ਲਾਏ ਗਏ ਹਨ, ਜਿੱਥੇ ਨਗਰ ਕੀਰਤਨ ਦੇ ਸਵਾਗਤ ਦੇ ਨਾਲ-ਨਾਲ ਸੰਗਤਾਂ ਦੀ ਲੰਗਰ ਪਾਣੀ ਨਾਲ ਸੇਵਾ ਕੀਤੀ ਜਾ ਸਕੇ। ਇਸ ਮੀਟਿੰਗ ’ਚ ਜਥੇਦਾਰ ਜਗਜੀਤ ਸਿੰਘ ਗਾਬਾ ਪ੍ਰਧਾਨ ਗੁਰਦੁਆਰਾ ਨੌਵੀਂ ਪਾਤਸ਼ਾਹੀ, ਗੁਰੂ ਤੇਗ ਬਹਾਦਰ ਨਗਰ, ਮੋਹਨ ਸਿੰਘ ਢੀਂਡਸਾ ਪ੍ਰਧਾਨ ਗੁਰਦੁਆਰਾ ਦੀਵਾਨ ਅਸਥਾਨ, ਪਰਮਿੰਦਰ ਸਿੰਘ ਦਸਮੇਸ਼ ਨਗਰ, ਦਵਿੰਦਰ ਸਿੰਘ ਰਹੇਜਾ, ਗੁਰਿੰਦਰ ਸਿੰਘ ਮਝੈਲ, ਪਰਮਿੰਦਰ ਸਿੰਘ ਡਿੰਪੀ, ਗੁਰਬਖਸ਼ ਸਿੰਘ, ਅਜੀਤ ਸਿੰਘ ਸੇਠੀ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ, ਹਰਜੋਤ ਸਿੰਘ ਲੱਕੀ, ਹਰਜਿੰਦਰ ਸਿੰਘ ਏਕਤਾ ਨਗਰ, ਦਿਲਬਾਗ ਸਿੰਘ, ਜਤਿੰਦਰ ਸਿੰਘ ਮਝੈਲ, ਬਲਦੇਵ ਸਿੰਘ, ਨਿਰਮਲ ਸਿੰਘ ਬੇਦੀ ਤੇ ਹੋਰ ਭਾਰੀ ਗਿਣਤੀ ’ਚ ਪਤਵੰਤੇ ਸ਼ਾਮਲ ਸਨ।

PunjabKesari

ਇਹ ਵੀ ਪੜ੍ਹੋ :ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News