'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ
Sunday, Nov 29, 2020 - 07:10 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਵਿੱਤਰ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ।
ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ-ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੌਰਾਨ ਵਿਸ਼ੇਸ਼ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ।
ਇਹ ਵੀ ਪੜ੍ਹੋ: ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 2 ਦੀ ਮੌਤ
ਇਸ ਸਮੇਂ ਭਾਰੀ ਗਿਣਤੀ 'ਚ ਸ਼ਰਧਾਲੂ ਨਗਰ ਕੀਰਤਨ 'ਚ ਸ਼ਾਮਲ ਹੋਏ। ਇਹ ਨਗਰ ਕੀਰਤਨ ਦਾਨਾ ਮੰਡੀ, ਸਦਰ ਬਜਾਰ, ਅਤੇ ਹੋਰ ਬਾਜ਼ਾਰਾਂ ਤੋਂ ਲੰਘਿਆ, ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਸਮੇਂ ਵੱਖ ਵੱਖ ਜਥੇਬੰਦੀਆਂ ਵੱਲੋਂ ਗੁਰੂ ਕੇ ਲੰਗਰ ਵੀ ਲਗਾਏ ਗਏ।
ਇਹ ਵੀ ਪੜ੍ਹੋ: ਸੰਗਰੂਰ 'ਚ ਖ਼ੌਫ਼ਨਾਕ ਵਾਰਦਾਤ, ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
ਲਾਈਟਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਆਰੰਭ ਜੋੜ ਮੇਲੇ 'ਚ ਹਰ ਪਾਸੇ ਧੰਨ ਗੁਰੂ ਨਾਨਕ ਸਾਹਿਬ ਦੀ ਵਡਿਆਈ ਹੋ ਰਹੀ ਹੈ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਦੂਰੋਂ-ਦੂਰੋਂ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ ਪੰਡਾਲ ਵੀ ਸਜਾਏ ਗਏ ਹਨ।
ਸ਼ਨੀਵਾਰ ਰਾਤ ਢਾਈ ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਏ, ਜਿਨ੍ਹਾਂ ਦਾ ਭੋਗ 30 ਨਵੰਬਰ ਦੀ ਰਾਤ ਨੂੰ ਪਾਏ ਜਾਣਗੇ। ਪੰਜਾਬ ਸਰਕਾਰ ਦਾ ਖੇਡ ਸਟੇਡੀਅਮ ਅਤੇ ਐੱਸ. ਜੀ. ਪੀ. ਸੀ. ਦਾ ਭਾਈ ਮਰਦਾਨਾ ਦੀਵਾਨ ਹਾਲ 'ਚ ਪ੍ਰੋਗਰਾਮ ਹੋਵੇਗਾ।
ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ