551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੋਅ (ਤਸਵੀਰਾਂ)

11/30/2020 4:55:34 PM

ਅੰਮ੍ਰਿਤਸਰ (ਸੁਮਿਤ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲੋਅ ਸਜਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਹਨ।

ਇਹ ਵੀ ਪੜ੍ਹੋ: 551ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸ਼ਾਮ ਦੇ ਸਮੇਂ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ। ਇਨ੍ਹਾਂ ਜਲੋਅ ਨੂੰ ਵੇਖਣ ਲਈ ਭਾਰੀ ਗਿਣਤੀ 'ਚ ਸ਼ਰਧਾਲੂਆਂ ਨੇ ਦਰਸ਼ਨ ਕੀਤੇ। ਉਥੇ ਹੀ ਇਸ ਪਾਵਨ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਆ ਕੇ ਸ੍ਰੀ ਹਰਿਮੰਦਰ ਸਾਹਿਬ 'ਚ ਆਸਥਾ ਦੀ ਡੁਬਕੀ ਲਗਾਈ ਅਤੇ ਗੁਰੂ ਸਾਹਿਬ ਦਾ ਆਸ਼ਿਰਵਾਦ ਲਿਆ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ

ਇਸ ਮੌਕੇ ਸਜਾਏ ਗਏ ਅਲੌਕਿਕ ਜਲੋਅ 'ਚ ਬਹੁ-ਕੀਮਤੀ ਵਸਤੂਆਂ, ਜਿਨ੍ਹਾਂ 'ਚ ਹੀਰੇ, ਸੋਨੇ-ਚਾਂਦੀ ਆਦਿ ਦਾ ਸਾਮਾਨ ਸੋਨੇ ਦੇ ਦਰਵਾਜ਼ੇ, ਚਾਂਦੀ ਪੰਜ ਤਸਲੇ ਆਦਿ ਸ਼ਾਮਲ ਕੀਤੇ ਗਏ ਹਨ, ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦਾ ਨੋ ਲੱਖਾ ਹਾਰ, ਸੋਨੇ ਦੇ ਛੱਤਰ, ਅਸਲੀ ਮੋਤੀਆਂ ਦਾ ਮਾਲਾ ਆਦਿ ਸਜਾਈ ਗਈ ਹੈ। ਅੱਜ ਦੇ ਸ਼ਰਧਾਲੂ ਇਨ੍ਹਾਂ ਜਲੋਅ ਦੇ ਦਰਸ਼ਨ ਕਰਕੇ ਸ਼ਰਧਾਲੂ ਆਪਣੇ-ਆਪ ਨੂੰ ਵਡਭਾਗਾ ਦੱਸ ਰਹੀਆਂ ਹਨ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਮੋਰਚੇ 'ਚ ਸੰਘਰਸ਼ ਕਰਦਿਆਂ ਸਮਰਾਲਾ ਦੇ ਕਿਸਾਨ ਦੀ ਮੌਤ

ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ ਸਰੋਵਰ 'ਚ ਇਸ਼ਨਾਨ ਕੀਤਾ, ਉਤੇ ਹੀ ਆਪਣੇ ਗੁਰੂ ਘਰ 'ਚ ਅਰਦਾਸ ਕਰਕੇ ਘਰ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਖ਼ੁਸ਼ੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ 'ਬਾਬੇ ਨਾਨਕ' ਦੇ ਗੁਰਪੁਰਬ ਮੌਕੇ ਉਹ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਣ ਲਈ ਆਏ ਹਨ। ਉਥੇ ਹੀ ਇਸ ਪਵਿੱਤਰ ਦਿਹਾੜੇ ਮੌਕੇ ਔਰਤਾਂ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਆਪਣੀ ਖ਼ੁਸ਼ੀਆਂ ਨੂੰ ਬਿਆਨ ਕਰਨ ਲਈ ਕੋਈ ਸ਼ਬਦ ਹੀ ਨਹੀਂ ਹਨ।

ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ

ਇਥੇ ਦੱਸ ਦੇਈਏ ਕਿ ਅੱਜ ਪੂਰੀ ਦੁਨੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੂਰੋਂ-ਦੂਰੋਂ ਸੰਗਤਾਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਆ ਰਹੀਆਂ ਹਨ। ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚ ਰਹੀਆਂ ਹਨ।
ਇਹ ਵੀ ਪੜ੍ਹੋ: SGPC ਦੀ ਪ੍ਰਧਾਨ ਬਣਨ ਤੋਂ ਬਾਅਦ ਬੀਬੀ ਜਗੀਰ ਕੌਰ ਪਹਿਲੀ ਵਾਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਇਹ ਵੀ ਪੜ੍ਹੋ: ਖੰਨਾ 'ਚ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਨੂੰ ਲੱਗੀ ਭਿਆਨਕ ਅੱਗ

ਇਹ ਵੀ ਪੜ੍ਹੋ​​​​​​​: 'ਬਾਬੇ ਨਾਨਕ' ਦੇ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

shivani attri

This news is Content Editor shivani attri