551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

Saturday, Nov 28, 2020 - 02:33 PM (IST)

551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

ਜਲੰਧਰ (ਸੋਨੂੰ)— ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ ਪੁਰਬ 30 ਨਵੰਬਰ ਨੂੰ ਪੂਰੀ ਦੁਨੀਆ 'ਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਜਲੰਧਰ 'ਚ ਇਕ ਵਿਸ਼ਾਲ ਕੀਰਤਨ ਕੱਢਿਆ ਗਿਆ। ਗੁਰਦੁਆਰਾ ਸ੍ਰੀ ਦੀਵਾਨ ਸਥਾਨ ਤੋਂ ਪੰਜ ਪਿਆਰਿਆਂ ਨਾਲ ਸਜਿਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਿਕਲਿਆ, ਜਿੱਥੇ ਲੋਕਾਂ ਨੇ ਨਗਰ ਕੀਰਤਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ

PunjabKesari

ਗੁਰਦੁਆਰਾ ਸ਼੍ਰੀ ਦੀਵਾਨ ਸਥਾਨ ਤੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਕ ਗੱਡੀ ਨੂੰ ਰੱਥਨੁਮਾ ਬਣਾ ਕੇ ਉਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਬਿਤ ਕਰਕੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ 'ਬੋਲੇ ਸੋ ਨਿਹਾਲ ਦੇ ਜੈਕਾਰਿਆਂ' ਨਾਲ  ਜਲੰਧਰ ਸ਼ਹਿਰ ਗੂੰਜਿਆ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਦੋਵੇਂ ਮੁਲਜ਼ਮਾਂ ਬਾਰੇ ਅਹਿਮ ਤੱਥ ਆਏ ਸਾਹਮਣੇ

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਜਾਏ ਗਏ ਨਗਰ ਕੀਰਤਨ ਦੌਰਾਨ ਕੋਰੋਨਾ ਲਾਗ ਦੀ ਬੀਮਾਰੀ ਨੂੰ ਲੈ ਕੇ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਵੀ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਅਧਿਕਾਰੀ ਦੇ ਇਸ ਵਿਆਹ ਦੀ ਹੋਈ ਚਾਰੋਂ ਪਾਸੇ ਚਰਚਾ, ਪੇਸ਼ ਕੀਤੀ ਅਨੋਖੀ ਮਿਸਾਲ

PunjabKesari

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਕੱਢੇ ਗਏ ਨਗਰ ਕੀਰਤਨ ਬਾਰੇ ਦੱਸਦੇ ਹੋਏ ਕੌਂਸਲਰ ਸ਼ੈਰੀ ਚੱਢਾ ਅਤੇ ਗੁਰਦੁਆਰਾ ਕਮੇਟੀ ਮੈਂਬਰ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਕਾਸ਼ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਅੱਜ ਦੀਵਨ ਸਥਾਨ ਗੁਰਦੁਆਰਾ ਤੋਂ ਨਗਰ ਕੀਰਤਨ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ: ਕਿਸਾਨਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਕੈਪਟਨ ਨੇ ਕੀਤਾ ਸੁਆਗਤ

PunjabKesari

ਸ਼ਹਿਰ ਦੀ ਪਰਿਕਰਮਾ ਕਰਨ ਤੋਂ ਬਾਅਦ ਨਗਰ ਕੀਰਤਨ ਦੀਵਾਨ ਸਥਾਨ 'ਤੇ ਜਾ ਕੇ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਲਾਗ ਦੀ ਬੀਮਾਰੀ 'ਚ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਸ ਵਿਸ਼ਾਲ ਨਗਰ ਕੀਰਤਨ ਨੂੰ ਕੱਢਿਆ ਗਿਆ ਹੈ, ਜਿੱਥੇ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵਿਸ਼ਾਲ ਨਗਰ ਕੀਰਤਨ ਦੇ ਦਰਸ਼ਨ ਕਰਕੇ ਨਿਹਾਲ ਹੋਏ ਹਨ।

ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨ ਬਣਾਉਣ 'ਤੇ ਖਹਿਰਾ ਦਾ ਵੱਡਾ ਬਿਆਨ

PunjabKesari

PunjabKesari

PunjabKesari


author

shivani attri

Content Editor

Related News