ਬਾਬੇ ਨਾਨਕ ਲਈ ਮੰਤਰੀ ਸੁੱਖੀ ਰੰਧਾਵਾ ਨੇ ਵਰਤੀ ਇਤਰਾਜ਼ਯੋਗ ਸ਼ਬਦਾਵਲੀ, ਵੀਡੀਓ ਵਾਇਰਲ

Saturday, Dec 28, 2019 - 06:41 PM (IST)

ਬਾਬੇ ਨਾਨਕ ਲਈ ਮੰਤਰੀ ਸੁੱਖੀ ਰੰਧਾਵਾ ਨੇ ਵਰਤੀ ਇਤਰਾਜ਼ਯੋਗ ਸ਼ਬਦਾਵਲੀ, ਵੀਡੀਓ ਵਾਇਰਲ

ਚੰਡੀਗੜ੍ਹ : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੋਸ਼ਲ ਮੀਡੀਆ 'ਤੇ ਇਕ ਕਥਿਤ ਵੀਡੀਓ ਵਾਇਰਲ ਹੋਈ ਹੈ। ਇਸ ਕਥਿਤ ਵੀਡੀਓ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦਾ ਮਜ਼ਾਕ ਉਡਾਉਂਦੇ ਵਿਖਾਈ ਦੇ ਰਹੇ ਹਨ। ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਹੱਥ ਵਿਚ ਫੜ ਕੇ ਆਖ ਰਹੇ ਹਨ ਕਿ ਇਹ ਗੁਰੂ ਨਾਨਕ ਦੇਵ ਜੀ ਹਨ। ਤੁਸੀਂ ਤਾਂ ਇਨ੍ਹਾਂ ਨੂੰ ਫੌਜੀ ਹੀ ਬਣਾ ਦਿੱਤਾ। ਵੇਖਣ ਉਤੇ ਤਾਂ ਇਕ ਪਾਸਿਓਂ ਇਹ ਕੈਪਟਨ ਸਾਬ੍ਹ ਹੀ ਲੱਗ ਰਹੇ ਹਨ। ਰੰਧਾਵਾ ਦੇ ਇਹ ਗੱਲ ਕਹਿਣ ਤੋਂ ਬਾਅਦ ਉਥੇ ਮੌਜੂਦ ਸਾਰੇ ਲੋਕ ਹੱਸਣ ਲੱਗਦੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇਹ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਦੂਜੇ ਪਾਸੇ ਇਸ ਵੀਡੀਓ ਦੀ ਪੁਸ਼ਟੀ ਲਈ 'ਜਗ ਬਾਣੀ' ਵਲੋਂ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਨੂੰ ਵਿਰੋਧੀਆਂ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ। ਰੰਧਾਵਾ ਨੇ ਆਖਿਆ ਕਿ ਉਹ ਗੁਰੂ ਸਾਹਿਬ ਬਾਰੇ ਅਜਿਹੇ ਸ਼ਬਦ ਕਦੇ ਵੀ ਨਹੀਂ ਬੋਲ ਸਕਦੇ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਨੂੰ ਹਾਜ਼ਰ ਨਾਜ਼ਰ ਮੰਨ ਕੇ ਕਹਿੰਦਾ ਹਾਂ ਕਿ ਇਹ ਵੀਡੀਓ ਐਡਿਟ ਕੀਤਾ ਗਿਆ ਹੈ ਜੋ ਕਿ ਸਰਾਸਰ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।


author

Gurminder Singh

Content Editor

Related News