''ਬਾਬੇ ਨਾਨਕ'' ਦੇ ਵਿਆਹ ਪੁਰਬ ਮੌਕੇ ਬਟਾਲਾ ਤੋਂ ਮਠਿਆਈਆਂ ਲੈ ਕੇ ਸੁਲਤਾਨਪੁਰ ਲੋਧੀ ਪੁੱਜੀਆਂ ਸੰਗਤਾਂ

Friday, Sep 02, 2022 - 11:05 AM (IST)

ਸੁਲਤਾਨਪੁਰ ਲੋਧੀ (ਸੋਢੀ)-ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਜਗਤ ਗੁਰੂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਦੀ ਯਾਦ ’ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੂਰਾ ਦਿਨ ਭਾਰੀ ਮੇਲਾ ਲੱਗਾ ਰਿਹਾ। ਦਿਲਚਸਪ ਗੱਲ ਹੈ ਕਿ ਸਤਿਗੁਰੂ ਨਾਨਕ ਪਾਤਸ਼ਾਹ ਜੀ ਦਾ ਵਿਆਹ ਪੁਰਬ ਸਮਾਗਮ ਮਨਾਉਣ ਲਈ ਸਿੱਖ ਸੰਗਤਾਂ ਦੇ ਨਾਲ-ਨਾਲ ਸੁਲਤਾਨਪੁਰ ਲੋਧੀ ਦੇ ਹਿੰਦੂ ਭਾਈਚਾਰੇ ’ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

PunjabKesari

ਵੀਰਵਾਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਅਤੇ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਤੋਂ ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਪੁਰਾਤਨ ਰਵਾਇਤ ਅਨੁਸਾਰ ਮਠਿਆਈਆਂ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ, ਜਿਨ੍ਹਾਂ ਨੂੰ ਬਟਾਲਾ ਤੋਂ ਮੇਲਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇ. ਗਰਿੰਦਰਪਾਲ ਸਿੰਘ ਗੋਰਾ, ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ, ਮਾਸਟਰ ਜੋਗਿੰਦਰ ਸਿੰਘ ਪ੍ਰਧਾਨ ਅਤੇ ਹੋਰ ਹਸਤੀਆਂ ਵੱਲੋਂ ਸਿਰੋਪਾਓ ਦੇ ਕੇ ਰਵਾਨਾ ਕੀਤਾ ਗਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੁੰਦਰ ਦਰਬਾਰ ’ਚ ਪੂਰਾ ਦਿਨ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਗੁ. ਸ੍ਰੀ ਬੇਰ ਸਾਹਿਬ ’ਚ ਸ਼ੁਰੂ, ਵੇਖੋ ਤਸਵੀਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸਲੱਖਣੀ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਅੱਜ ਆਰੰਭ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੀਆਂ ਛੇਤੀ ਖੁੱਲ੍ਹਣਗੀਆਂ ਪਰਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News