'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ ਨਗਰ ਕੀਰਤਨ

09/02/2022 6:46:24 PM

ਸੁਲਤਾਨਪੁਰ ਲੋਧੀ (ਸੁਰਿੰਦਰ ਪਾਲ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਅੱਜ ਸਵੇਰੇ 7 ਵਜੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ 'ਚ ਮਹਾਨ ਨਗਰ ਕੀਰਤਨ  ਸਜਾਇਆ ਗਿਆ। ਇਹ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਟਾਲਾ ਸਾਹਿਬ ਲਈ ਰਵਾਨਾ ਕੀਤਾ ਗਿਆ।

PunjabKesari

ਇਸ ਸਮੇਂ ਸਵੇਰੇ ਗੁ. ਬੇਰ ਸਾਹਿਬ ਜੀ ਵਿਖੇ ਧਾਰਮਿਕ ਸਮਾਗਮ ਵੀ ਆਯੋਜਿਤ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ। 

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਬਟਾਲਾ ਤੋਂ ਮਠਿਆਈਆਂ ਲੈ ਕੇ ਸੁਲਤਾਨਪੁਰ ਲੋਧੀ ਪੁੱਜੀਆਂ ਸੰਗਤਾਂ

PunjabKesari

ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਗੁਰੂ ਜੀ ਨੇ ਸਮਝਾਇਆ ਹੈ ਕਿ ਮਨੁੱਖ ਗ੍ਰਹਿਸਥ ਵਿਚ ਰਹਿ ਕੇ ਵੀ ਉਦਾਸੀ ਧਾਰਨ ਕਰ ਸਕਦਾ ਹੈ, ਭਾਵ ਗ੍ਰਹਿਸਥ ਜੀਵਨ 'ਚ ਵੀ ਅਕਾਲ ਪੁਰਖ ਵਾਹਿਗੁਰੂ ਜੀ ਦੀ ਭਗਤੀ ਕਰਕੇ ਪ੍ਰਮਾਤਮਾ ਨੂੰ ਪਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਮੇਂ 5 ਪਿਆਰੇ ਸਾਹਿਬਾਨ ਅਤੇ ਹੋਰ ਹਸਤੀਆਂ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ ਅਤੇ ਉਪਰੰਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਸੀਸ ਅਤੇ ਸ਼ਸ਼ੋਬਿਤ ਕਰਕੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ 'ਚ ਪੀੜ੍ਹਾ ਸਾਹਿਬ 'ਤੇ ਸਜਾਇਆ। 

PunjabKesari

ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਿਤਾ ਮਹਿਤਾ ਕਾਲੂ ਜੀ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਰਾਇ ਭੋਇ ਦੀ ਤਲਵੰਡੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਇਆ। 

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਗੁ. ਸ੍ਰੀ ਬੇਰ ਸਾਹਿਬ ’ਚ ਸ਼ੁਰੂ, ਵੇਖੋ ਤਸਵੀਰਾਂ

PunjabKesari

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਉਸ ਸਮੇਂ ਹੋਇਆ, ਜਦੋਂ ਭਾਰਤ ਦੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਾਤ ਨਿਰਾਸ਼ਾਜਨਕ ਸਨ। ਸਾਰਾ ਦੇਸ਼ ਜਾਤ-ਪਾਤ, ਉੱਚ-ਨੀਚ ਅਤੇ ਈਰਖਾ ਦੀ ਅੱਗ ਵਿਚ ਸੜ ਰਿਹਾ ਸੀ। ਉਪਰੰਤ ਸਤਿਗੁਰੂ ਜੀ ਨੂੰ ਵੱਡੀ ਭੈਣ ਬੇਬੇ ਨਾਨਕੀ ਜੀ ਕੋਲ ਸੁਲਤਾਨਪੁਰ ਲੋਧੀ ਰਹਿਣ ਲਈ ਭੇਜ ਦਿੱਤਾ ਗਿਆ, ਜਿੱਥੇ ਗੁਰੂ ਜੀ ਦੇ ਜੀਜਾ ਜੈ ਰਾਮ ਜੀ ਨੇ ਗੁਰੂ ਜੀ ਨੂੰ ਨਵਾਬ ਦੌਲਤ ਖਾਂ ਦੇ ਮੋਦੀਖਾਨੇ ’ਚ ਨੌਕਰੀ ਦਿਵਾ ਦਿੱਤੀ।

PunjabKesari

ਉਪਰੰਤ ਤਕਰੀਬਨ 18 ਸਾਲ ਦੀ ਉਮਰ ਵਿਚ ਗੁਰੂ ਜੀ ਦੀ ਮੰਗਣੀ ਬਟਾਲਾ ਦੇ ਰਹਿਣ ਵਾਲੇ ਖੱਤਰੀ ਮੂਲ ਚੰਦ ਪਟਵਾਰੀ ਅਤੇ ਮਾਤਾ ਚੰਦੋ ਰਾਣੀ ਦੀ ਸਪੁੱਤਰੀ ਸੁਲੱਖਣੀ ਨਾਲ ਹੋ ਗਈ ਅਤੇ ਭਾਦੋਂ ਸਦੀ ਸੱਤਵੀਂ ਸੰਮਤ 1544 ਨੂੰ ਗੁਰੂ ਜੀ ਬਰਾਤੀਆਂ ਸਮੇਤ, ਜਿਨ੍ਹਾਂ ’ਚ ਭਾਈ ਬਾਲਾ ਜੀ, ਭਾਈ ਮਰਦਾਨਾ ਜੀ, ਭਾਈ ਹਾਕਮ ਰਾਇ ਜੀ ਅਤੇ ਨਵਾਬ ਦੌਲਤ ਖਾਂ ਅਤੇ ਸੱਜਣਾਂ, ਰਿਸ਼ਤੇਦਾਰਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਪੂਰੇ ਸੱਜ-ਧੱਜ ਕੇ ਸੁਲਤਾਨਪੁਰ ਲੋਧੀ ਤੋਂ ਬਰਾਤ ਕਪੂਰਥਲਾ, ਸੁਭਾਨਪੁਰ, ਬਾਬਾ ਬਕਾਲਾ ਤੋਂ ਹੁੰਦੇ ਹੋਏ ਇਤਿਹਾਸਕ ਸ਼ਹਿਰ ਬਟਾਲਾ ਬਰਾਤ ਦੇ ਰੂਪ ’ਚ ਪਹੁੰਚੇ। ਉਨ੍ਹਾਂ ਦੱਸਿਆ ਕਿ ਸਤਿਗੁਰੂ ਜੀ ਦੇ ਪਵਿੱਤਰ ਵਿਆਹ ਪੁਰਬ ਦੀ ਯਾਦ 'ਚ ਅੱਜ ਇਹ ਸਲਾਨਾ ਮਹਾਨ ਨਗਰ ਕੀਰਤਨ ਉਸੇ ਰਸਤੇ ਰਾਹੀਂ ਹੀ ਬਟਾਲਾ ਸਾਹਿਬ ਪੁੱਜੇਗਾ। 

PunjabKesari

ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰਾਂ ਵੱਲੋਂ ਅਤੇ ਸੰਤ ਜਗਜੀਤ ਸਿੰਘ ਹਰਖੋਵਾਲ ਵਾਲੇ ਅਤੇ ਮੈਨੇਜਰ ਬੇਰ ਸਾਹਿਬ ਭਾਈ ਸਰਬ ਦਿਆਲ ਸਿੰਘ ਘਰਿਆਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਾਹਿਬ ਦਾ ਸਨਮਾਨ ਕੀਤਾ ਅਤੇ ਧੰਨਵਾਦ ਕੀਤਾ।  ਇਸ ਵਿਸ਼ਾਲ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸ਼ਰਧਾਲੂ ਸੰਗਤਾਂ ਹਾਜਰੀ ਭਰੀ ਅਤੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦੇ ਹੋਏ ਪਾਲਕੀ ਸਾਹਿਬ ਦੀ ਬੱਸ ਦੇ ਨਾਲ ਨਾਲ ਪੈਦਲ ਚਲਦੀਆਂ ਰਹੀਆਂ। ਇਹ ਨਗਰ ਕੀਰਤਨ ਤਲਵੰਡੀ ਪੁਲ ਚੌਂਕ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੁੰਡੀ ਮੋੜ, ਉੱਚਾ, ਫੱਤੂਢੀਘਾ, ਸੈਫਲਾਬਾਦ, ਸੁਰਖਪੁਰ, ਸੰਗੋਜਲਾ, ਜਾਤੀ ਕੇ, ਭੰਡਾਲ ਬੇਟ, ਪੱਡੇ ਬੇਟ, ਧਾਲੀਵਾਲ ਬੇਟ, ਢਿੱਲਵਾਂ, ਬਿਆਸ ਬਾਬਾ ਬਕਾਲਾ, ਅੱਚਲ ਸਾਹਿਬ, ਬਟਾਲਾ ਸਾਹਿਬ ਸ਼ਹਿਰ ਤੋਂ ਹੁੰਦੇ ਹੋਏ ਰਾਤ ਨੂੰ ਗੁਰਦੁਆਰਾ ਸਤਿਕਾਰਤਾਰੀਆ ਸਾਹਿਬ ਬਟਾਲਾ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

PunjabKesari

ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਅੰਦਰੋਂ ਅਤੇ ਬਾਹਰੋਂ ਮੈਨੇਜਰ ਭਾਈ ਸਰਬ ਦਿਆਲ ਸਿੰਘ ਘਰਿਆਲਾ ਦੀ ਅਗਵਾਈ 'ਚ ਬਹੁਤ ਸੁੰਦਰ ਢੰਗ ਨਾਲ ਸ਼ਿੰਗਾਰਿਆ ਗਿਆ ਅਤੇ ਦੀਪਮਾਲਾ ਕੀਤੀ ਗਈ।  ਰਸਤੇ 'ਚ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਸ਼ਰਧਾਲੂ ਸੰਗਤਾਂ ਵੱਲੋਂ ਬੜੇ ਅਦਬ ਪ੍ਰੇਮ ਨਾਲ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ। ਇਸ ਸਮੇਂ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਜੂਰ ਸਾਹਿਬ ਵਾਲੇ, ਜਥੇ. ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਗੁਰਪ੍ਰੀਤ ਕੌਰ ਰੂਹੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਸਰਵਨ ਸਿੰਘ ਕੁਲਾਰ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇ. ਜਰਨੈਲ ਸਿੰਘ ਡੋਗਰਾਂਵਾਲ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਕਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਸਰਬਦਿਆਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਸ੍ਰੀ ਦਰਬਾਰ ਸਾਹਿਬ,ਸ੍ਰ ਦਵਿੰਦਰ ਸਿੰਘ ਖੁਸੀਪੁਰ ਚੀਫ਼ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸ੍ਰ ਗੁਰਪ੍ਰੀਤ ਸਿੰਘ ਰੋਡੇ ਜਨਰਲ ਪ੍ਰਬੰਧਕ,ਸ੍ਰ ਹਰਭਜਨ ਸਿੰਘ ਪ੍ਰਬੰਧਕ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਪ੍ਰਧਾਨ ਅੱਚਲੀ ਗੇਟ ਤੋਂ ਇਲਾਵਾ ਰਾਜਨੀਤਕ ਲੀਡਰਾਂ 'ਚ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਹਰਮਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਇੰਜ. ਸਵਰਨ ਸਿੰਘ, ਬਾਬਾ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ ਵਾਲੇ, ਬਾਬਾ ਅਵਤਾਰ ਸਿੰਘ ਧਰਮਸ਼ਾਲਾ ਕਪੂਰਥਲਾ ਵਾਲੇ, ਜਥੇ ਹਰਜਿੰਦਰ ਸਿੰਘ ਲਾਡੀ, ਜਰਨੈਲ ਸਿੰਘ ਵੇਈਂ ਪੂਈ ਡਰਾਈਵਰ ਸੱਚਖੰਡ ਵਾਸੀ ਬਾਬਾ ਗੁਰਚਰਨ ਸਿੰਘ ਜੀ ਠੱਟੇ ਵਾਲੇ, ਜਥੇ ਪਰਮਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਨੰਡਾ ਮੈਨੇਜਰ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ, ਡਾਕਟਰ ਨਿਰਵੈਲ ਸਿੰਘ ਧਾਲੀਵਾਲ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਹੈੱਡ ਗ੍ਰੰਥੀ ਬੇਰ ਸਾਹਿਬ, ਰਾਜਾ ਗੁਰਪ੍ਰੀਤ ਸਿੰਘ ਸੀਨੀਅਰ ਆਗੂ, ਜਥੇ. ਨਰਿੰਦਰ ਸਿੰਘ ਖਿੰਡਾ, ਲਵਪ੍ਰੀਤ ਸਿੰਘ ਪੀ. ਏ, ਰਾਜਿੰਦਰ ਸਿੰਘ ਜੈਨਪੁਰੀ, ਚੈਚਲ ਸਿੰਘ ਖਾਲਸਾ, ਮਾਸਟਰ ਗੁਰਦੇਵ ਸਿੰਘ ਬਟਾਲਾ, ਗਿਆਨੀ ਹਰਬੰਸ ਸਿੰਘ ਹੰਸਪਾਲ, ਸ੍ਰ ਗੁਰਜੋਤ ਸਿੰਘ ਪਦਮ, ਸਰਬਜੀਤ ਸਿੰਘ ਸਾਹਬੀ, ਅਮਰਜੀਤ ਸਿੰਘ ਬਾਬਾ ਬਕਾਲਾ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸੱਚਪ੍ਰੀਤ ਸਿੰਘ, ਨਵਪ੍ਰੀਤ ਸਿੰਘ ਪ੍ਰਿੰਸ, ਅਰਪਨਪ੍ਰੀਤ ਸਿੰਘ ਬੋਪਾਰਾਏ, ਦਲਜੀਤ ਸਿੰਘ ਬਿੱਟੂ, ਦਮਨਪ੍ਰੀਤ ਸਿੰਘ ਰਾਜਾ, ਸਿਮਰਤਪਾਲ ਸਿੰਘ ਭਾਟੀਆ, ਬਲਜੀਤ ਸਿੰਘ ਇੰਚਾਰਜ ਅਖੰਡ ਪਾਠ ਸਾਹਿਬ , ਗੁਰਪ੍ਰੀਤ ਸਿੰਘ ਫੱਤੂਢੀਂਗਾ ਆਦਿ ਹਾਜ਼ਰ ਸਨ।

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੀਆਂ ਛੇਤੀ ਖੁੱਲ੍ਹਣਗੀਆਂ ਪਰਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News