ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ

Wednesday, Sep 16, 2026 - 12:26 PM (IST)

ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ

ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰਮਰਿਆਦਾ ਅਨੁਸਾਰ ਆਰੰਭ ਹੋ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕੱਤਰ ਹੋਈਆਂ ਅਤੇ ਪੂਰਾ ਇਲਾਕਾ ਗੁਰਬਾਣੀ, ਕੀਰਤਨ ਅਤੇ 'ਸਤਿਨਾਮ ਵਾਹਿਗੁਰੂ' ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸਜਿਆ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋ ਗਿਆ ਹੈ। 

PunjabKesari
ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਮੌਕੇ ’ਤੇ ਮੌਜੂਦ ਰਹੀਆਂ।

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਫੁੱਲਾਂ ਦੀ ਮਨਮੋਹਕ ਸਜਾਵਟ, ਗੁਰਬਾਣੀ ਕੀਰਤਨ ਅਤੇ ਸੰਗਤਾਂ ਦੀ ਵੱਡੀ ਆਮਦ ਨੇ ਪਵਿੱਤਰ ਨਗਰੀ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ ਹੈ।

PunjabKesari

ਸੰਗਤਾਂ ਵਿੱਚ ਭਾਰੀ ਉਤਸ਼ਾਹ
ਵਿਆਹ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ। ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ 'ਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

PunjabKesari

ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਪ੍ਰਬੰਧ ਕੀਤੇ ਗਏ ਹਨ। ਲੰਗਰ ਅਤੇ ਛਬੀਲਾਂ ਦੀ ਸੇਵਾ ਰਾਹੀਂ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਨਗਰ ਕੀਰਤਨ ਦੌਰਾਨ ਗੁਰਬਾਣੀ ਕੀਰਤਨ ਅਤੇ ਧਾਰਮਿਕ ਜਥਿਆਂ ਦੀ ਹਾਜ਼ਰੀ ਨੇ ਮਾਹੌਲ ਨੂੰ ਹੋਰ ਵੀ ਰੂਹਾਨੀ ਬਣਾ ਦਿੱਤਾ ਹੈ।

PunjabKesari

ਬਟਾਲਾ ਸਾਹਿਬ ਵਿਖੇ ਹੋਵੇਗਾ ਸੰਪੰਨ
ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਆਰੰਭ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਬਟਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਥਿਤ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿੱਚ ਬਣਿਆ ਗੁਰਮਈ ਮਾਹੌਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਪਵਿੱਤਰ ਨਗਰੀ ਦੀਆਂ ਗਲੀਆਂ ਵਿੱਚੋਂ ਲੰਘਦਿਆਂ ਗੁਰੂ ਸਾਹਿਬ ਦੀਆਂ ਯਾਦਾਂ ਨੂੰ ਤਾਜ਼ਾ ਕਰ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਦੀ ਸ਼ਮੂਲੀਅਤ ਨੇ ਇਸ ਪਵਿੱਤਰ ਦਿਹਾੜੇ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News