‘ਬਾਬੇ ਨਾਨਕ’ ਦੇ ਵਿਆਹ ਪੁਰਬ ਦੇ ਸਬੰਧ ’ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਨਗਰ ਕੀਰਤਨ

Sunday, Sep 12, 2021 - 02:43 PM (IST)

‘ਬਾਬੇ ਨਾਨਕ’ ਦੇ ਵਿਆਹ ਪੁਰਬ ਦੇ ਸਬੰਧ ’ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਨਗਰ ਕੀਰਤਨ

ਸੁਲਤਾਨਪੁਰ ਲੋਧੀ (ਸੋਢੀ, ਓਬਰਾਏ)— ਸ੍ਰੀ ਗੁਰੂ ਨਾਨਕ ਦੇਵ ਜੀ ਦਾ 534ਵੇਂ ਵਿਆਹ ਪੁਰਬ 13 ਤਾਰੀਖ਼ ਸੋਮਵਾਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੇ ਵਿਆਹ ਪੁਰਬ ਦੀ ਖੁਸ਼ੀ ’ਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਅੱਜ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ। ਇਸ ਦੇ ਪਹਿਲਾਂ ਹੈੱਡ ਗ੍ਰੰਥੀ ਭਰਾ ਸੁਰਜੀਤ ਸਿੰਘ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਦੇ ਬਾਅਦ ਮਹਾਨ ਨਗਰ ਕੀਰਤਨ ਆਰੰਭ ਹੋਇਆ। 

PunjabKesari

ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ। ਇਸ ਮਹਾਨ ਨਗਰ ਕੀਰਤਨ ਦਾ ਤਲਵੰਡੀ ਪੁਲ, ਖ਼ਾਲਸਾ ਮਾਰਬਲ ਹਾਊਸ, ਅਕਾਲ ਗਲੈਕਸੀ ਗਰੁੱਪ, ਪਿੰਡ ਮੇਵਾ ਸਿੰਘ ਵਾਲਾ, ਮੰਗੂਪੁਰ, ਖੇੜਾ ਬੇਟ, ਤਲਵੰਡੀ ਚੌਧਰੀਆਂ ਅਤੇ ਫੱਤੂਢੀਂਗਾ ਪਹੰੁਚਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ। 

PunjabKesari
ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਵਾਰ ਬਰਾਤ ਰੂਪੀ ਨਗਰ ਕੀਰਤਨ ’ਚ ਐੱਸ. ਜੀ. ਪੀ. ਸੀ. ਦੇ ਸਮੂਹ ਮੈਂਬਰ ਅਤੇ ਵੱਖ-ਵੱਥ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਸਾਰੀ ਸੰਗਤ ਸਤਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਬਾਬਾ ਨਾਨਕ ਦੇ ਰੰਗ ’ਚ ਰੰਗੀ ਹੋਈ ਵਿਖਾਈ ਦਿੱਤੀ। 

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਅੱਗੇ-ਅੱਗੇ ਸ਼ਰਧਾਲੂ ਸਫ਼ਾਈ ਸੇਵਕ ਜੱਥਾ ਰਸਤੇ ਦੀ ਸਫ਼ਾਈ ਕਰ ਰਿਹਾ ਸੀ। ਨਗਰ ਕੀਰਤਨ ਦੌਰਾਨ ਦੋ ਹੈਲੀਕਾਪਟਰਾਂ ਤੋਂ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ, ਜੋਕਿ ਆਕਰਸ਼ਕ ਦਾ ਕੇਂਦਰ ਬਣੀ ਹੋਈ ਸੀ। ਇਸ ਮੌਕੇ ਨਿਹੰਗ ਸਿੰਘਾਂ ਅਤੇ ਗਤਕਾ ਪਾਰਟੀ ਨੇ ਖ਼ਾਲਸਾਈ ਯੁੱਧ ਕੌਸ਼ਲ ਦਾ ਬੜੇ ਹੀ ਰੋਚਕ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। 

PunjabKesari

ਨਗਰ ਕੀਰਤਨ 'ਚ ਸੁਲਤਾਨਪੁਰ ਲੋਧੀ, ਬਟਾਲਾ, ਕਪੂਰਥਲਾ, ਗੁਰਦਾਸਪੁਰ, ਗੋਇੰਦਵਾਲ ਸਾਹਿਬ, ਜਲੰਧਰ, ਢਿਲਵਾਂ, ਲੋਹੀਆਂ, ਸ਼ਾਹਕੋਟ ਤੋਂ ਇਲਾਵਾ ਦੂਰ-ਦੁਰਾਡੇ ਤੋਂ ਲੱਖਾਂ ਸ਼ਰਧਾਲੂ ਸ਼ਾਮਲ ਹੋਏ ।
ਅੱਜ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਗੁਰਬਾਣੀ ਦੀ ਕਥਾ ਅਤੇ ਗੁਰਇਤਿਹਾਸ ਸੰਤ ਬਾਬਾ ਜਗਜੀਤ ਸਿੰਘ ਨੇ ਸੁਣਾਈ ਅਤੇ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਕੀਤੀ ਅਤੇ ਗੁਰਬਾਣੀ ਦਾ ਹੁਕਮਨਾਮਾ ਭਾਈ ਪਲਵਿੰਦਰ ਸਿੰਘ ਪ੍ਰਚਾਰਕ ਨੇ ਸੁਣਾਇਆ। 
PunjabKesari

ਇਸ ਉਪਰੰਤ ਨਗਰ ਕੀਰਤਨ 'ਚ ਸ਼ਾਮਲ ਪੰਜ ਨਿਸ਼ਾਨਚੀ ਅਤੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਦਾ ਸਿਰੋਪਾਓ ਦੇ ਕੇ ਸਨਮਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ ਸਰਵਣ ਸਿੰਘ ਕੁਲਾਰ, ਜਥੇ ਗੁਰਿੰਦਰਪਾਲ ਸਿੰਘ ਗੋਰਾ, ਜਥੇ ਜਰਨੈਲ ਸਿੰਘ ਡੋਗਰਾਂਵਾਲ, ਜਥੇ ਬਲਦੇਵ ਸਿੰਘ ਕਲਿਆਣ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਨੇ ਕੀਤਾ। ਇਸ ਉਪਰੰਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੀਸ ਤੇ ਲੈ ਕੇ ਜੈਕਾਰੇ ਗੂੰਜਾਉਦੇ ਹੋਏ ਜਥੇ ਸਰਵਣ ਸਿੰਘ ਕੁਲਾਰ ਆਏ ਅਤੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸ਼ਸ਼ੋਬਿਤ ਕੀਤਾ । 
PunjabKesari

ਇਸ ਨਗਰ ਕੀਰਤਨ 'ਚ ਸੰਤ ਬਾਬਾ ਅਵਤਾਰ ਸਿੰਘ ਸੰਪਰਦਾ ਬਾਬਾ ਬਿਧੀ ਚੰਦ ਸਾਹਿਬ ਜੀ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ , ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਜਗਜੀਤ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਸ਼ਬੇਗ ਸਿੰਘ ਤੇ ਬਾਬਾ ਜੱਗਾ ਸਿੰਘ ਕਾਰ ਸੇਵਾ ਵਾਲਿਆਂ ਨੇ ਵੀ ਸਮੂਲੀਅਤ ਕੀਤੀ। ਇਸ ਸਮੇਂ ਥਾਂ-ਥਾਂ ਸ਼ਰਧਾਲੂਆਂ ਵੱਲੋਂ ਫਲ, ਫਰੂਟ, ਚਾਹ-ਪਕੌੜੇ, ਜਲ ਜੀਰਾ ਅਤੇ ਹੋਰ ਮਿਠਿਆਈਆਂ ਦੇ ਲੰਗਰ ਲਗਾਏ ਗਏ। 
PunjabKesari

ਨਗਰ ਕੀਰਤਨ ਅੱਜ ਉੱਚਾ ਬੇਟ, ਢਿਲਵਾਂ, ਬਾਬਾ ਬਕਾਲਾ ਸਾਹਿਬ , ਮਹਿਤਾ ਤੋਂ ਹੁੰਦੇ ਹੋਏ ਰਾਤ ਬਟਾਲਾ 'ਚ ਪੁੱਜੇਗਾ। ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਨਗਰ ਕੀਰਤਨ ਨਹੀਂ ਸਜਾਇਆ ਜਾ ਸਕਿਆ ਸੀ। ਇਸ ਲਈ ਇਸ ਵਾਰ ਸੰਗਤਾਂ ਵਿਚ ਨਗਰ ਕੀਰਤਨ ਸਜਾਏ ਜਾਣ ਦੀ ਦੁੱਗਣੀ ਖ਼ੁਸ਼ੀ ਪਾਈ ਜਾ ਰਹੀ ਸੀ । ਪਹਿਲਾਂ ਨਾਲੋਂ ਸੰਗਤਾਂ ਦਾ ਸੈਲਾਬ ਵੀ ਵੱਧ ਉਮੜਿਆ ਰਿਹਾ।

PunjabKesari

PunjabKesari

PunjabKesari

PunjabKesari
 


author

shivani attri

Content Editor

Related News