ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ’ਚ ਸਜਾਇਆ ਗਿਆ ਮਹਾਨ ਨਗਰ ਕੀਰਤਨ (ਤਸਵੀਰਾਂ)

Saturday, Sep 03, 2022 - 02:02 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ’ਚ ਸਜਾਇਆ ਗਿਆ ਮਹਾਨ ਨਗਰ ਕੀਰਤਨ (ਤਸਵੀਰਾਂ)

ਗੁਰਦਾਸਪੁਰ (ਗੁਰਪ੍ਰੀਤ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਮੌਕੇ ਅੱਜ ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਨਤਮਸਤਕ ਹੋਣ ਲਈ ਆਈਆਂ ਹਨ। ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਅੱਜ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ। ਦੱਸ ਦੇਈਏ ਕਿ ਇਹ ਉਹ ਗੁਰਦੁਆਰਾ ਸਾਹਿਬ ਹੈ, ਜਿਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨੰਦ ਕਾਰਜ ਹੋਏ ਸਨ।

ਬਿਕਰਮ ਮਜੀਠੀਆ ਦੀ ਸਾਬਕਾ CM ਚੰਨੀ ’ਤੇ ਚੁਟਕੀ, ਜਦੋਂ ਛੱਲਾ ਮੁੜਕੇ ਆਇਆ ਤਾਂ ਜਨਤਕ ਕਰਾਂਗੇ ਵੀਡੀਓ

PunjabKesari

ਮਿਲੀ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ। ਐੱਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ ’ਚ ਸੰਗਤਾਂ ਆਈਆਂ ਹੋਈਆਂ ਹਨ। ਉਨ੍ਹਾਂ ਵਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

PunjabKesari

ਐੱਸ.ਜੀ.ਪੀ.ਸੀ. ਮੈਂਬਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੁੜਨ ਦੀ ਲੋੜ ਹੈ ਅਤੇ ਉਥੇ ਹੀ ਇਸ ਪੁਰਬ ਨੂੰ ਲੈ ਕੇ ਸੰਗਤਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਕੱਢੇ ਜਾ ਰਹੇ ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਆਈਆਂ ਹਨ। ਬਟਾਲਾ ਦੇ ਲੋਕਾਂ ਵਲੋਂ ਵੱਖ-ਵੱਖ ਥਾਵਾਂ ’ਤੇ ਸੰਗਤਾਂ ਦੇ ਸਵਾਗਤ ਲਈ ਲੰਗਰ ਲਗਾਏ ਗਏ ਹਨ। 

PunjabKesari

PunjabKesari


author

rajwinder kaur

Content Editor

Related News