ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ (ਵੀਡੀਓ)

10/22/2021 1:04:45 PM

ਅੰਮ੍ਰਿਤਸਰ (ਸੁਮਿਤ) - ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

PunjabKesari

ਇਸ ਮੌਕੇ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤੇ ਅਤੇ ਮਨ ਦੀ ਸ਼ਾਂਤੀ ਲਈ ਗੁਰੂ ਘਰ 'ਚ ਅਰਦਾਸ ਕੀਤੀ। ਇਸ ਮੌਕੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਅਲੌਕਿਕ ਜਲੌਅ ਸਜਾਇਆ ਗਿਆ। ਸਜਾਏ ਗਏ ਅਲੌਕਿਕ ਜਲੌਅ 'ਚ ਬਹੁ-ਕੀਮਤੀ ਵਸਤੂਆਂ, ਜਿਨ੍ਹਾਂ 'ਚ ਹੀਰੇ, ਸੋਨੇ-ਚਾਂਦੀ ਆਦਿ ਦਾ ਸਾਮਾਨ ਸੋਨੇ ਦੇ ਦਰਵਾਜ਼ੇ, ਚਾਂਦੀ ਪੰਜ ਤਸਲੇ ਆਦਿ ਸ਼ਾਮਲ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

PunjabKesari

ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦਾ ਨੋ ਲੱਖਾ ਹਾਰ, ਸੋਨੇ ਦੇ ਛੱਤਰ, ਅਸਲੀ ਮੋਤੀਆਂ ਦੀ ਮਾਲਾ ਆਦਿ ਸਜਾਈ ਗਈ ਹੈ। ਸ਼ਰਧਾਲੂ ਜਲੋਅ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

PunjabKesari

ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਰੰਗਾਂ ਦੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਦਾ ਮਨ ਮੋਹ ਰਹੀ ਹੈ। ਪ੍ਰਕਾਸ ਪੁਰਬ ਦੇ ਮੌਕੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

PunjabKesari

PunjabKesari

PunjabKesari
 


rajwinder kaur

Content Editor

Related News