ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ''ਤੇ ਗੁਰੂਘਰਾਂ ''ਚ ਹੋਈ ਸੁੰਦਰ ਸਜਾਵਟ ਤੇ ਅਲੌਕਿਕ ਦੀਪਮਾਲਾ

Tuesday, Feb 11, 2025 - 11:56 AM (IST)

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ''ਤੇ ਗੁਰੂਘਰਾਂ ''ਚ ਹੋਈ ਸੁੰਦਰ ਸਜਾਵਟ ਤੇ ਅਲੌਕਿਕ ਦੀਪਮਾਲਾ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਆਗਮਨ ਗੁਰਪੁਰਬ ਦੀਆਂ ਖੁਸ਼ੀਆਂ ਨੂੰ ਲੈ ਕੇ ਟਾਂਡਾ ਇਲਾਕੇ ਦੇ ਗੁਰੂ ਘਰਾਂ 'ਚ ਵਿਸ਼ੇਸ਼ ਤੌਰ ਤੇ ਸੁੰਦਰ ਸਜਾਵਟ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 12 ਫਰਵਰੀ ਨੂੰ ਸਮੁੱਚੇ ਸੰਸਾਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਸਤਿਕਾਰ ਸੇਵਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

PunjabKesari

ਇਸੇ ਦੌਰਾਨ ਹੀ ਗੁਰੂ ਘਰਾਂ ਵਿੱਚ ਪ੍ਰਬੰਧਕ ਕਮੇਟੀਆਂ ਅਤੇ ਸੇਵਾਦਾਰਾਂ ਵੱਲੋਂ ਬੜੇ ਹੀ ਅਲੌਕਿਕ ਤਰੀਕੇ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ ਅਤੇ ਸਮੂਹ ਸੰਗਤਾਂ ਵਿੱਚ ਪ੍ਰਕਾਸ਼ ਪੁਰਬ ਨੂੰ ਲੈ ਕੇ ਰੂਹਾਨੀਅਤ ਭਰਿਆ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਜਿੱਥੇ ਗੁਰੂ ਘਰਾਂ ਵਿੱਚ ਅਲੌਕਿਕ ਸਜਾਵਟ ਕੀਤੀ ਗਈ ਹੈ, ਉੱਥੇ ਹੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਵੀ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ 12 ਫਰਵਰੀ ਨੂੰ ਪਾਏ ਜਾਣਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤ-ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਮਹਾਨ ਨਗਰ ਕੀਰਤਨ ਸਜਾਏ ਜਾਣਗੇ। 

PunjabKesari

ਪ੍ਰਕਾਸ਼ ਪੁਰਬ ਮੌਕੇ ਇਲਾਕੇ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਸੁੰਦਰ ਲਾਈਟਿੰਗ ਅਤੇ ਦੀਪਮਾਲਾ ਵੀ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਧਾਰਮਿਕ ਸ਼ਖਸ਼ੀਅਤਾਂ, ਰਾਜਨੀਤਿਕ ਆਗੂਆਂ ਦੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸੰਗਤ ਨੂੰ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਸੇਵਾ ਸਿਮਰਨ ਤੇ ਭਗਤੀ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। 

PunjabKesari


author

Babita

Content Editor

Related News