ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢਿਆ ਨਗਰ ਕੀਰਤਨ

Friday, Feb 26, 2021 - 04:14 PM (IST)

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢਿਆ ਨਗਰ ਕੀਰਤਨ

ਬੀਜਾ (ਬਿਪਨ) : ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸਾਰੇ ਪਿੰਡਾਂ, ਕਸਬਾ ਬੀਜਾ ਦੇ ਬਾਜ਼ਾਰ, ਨਿਊ ਕਾਲੋਨੀ ਰੇਲਵੇ ਸਟੇਸ਼ਨ ਰੋਡ ਬੀਜਾਅਤੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਜਾ ਕੇ ਅਰਦਾਸ ਉਪਰੰਤ ਸਮਾਪਤ ਹੋਇਆ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾ ਸਵਾਗਤ ਕੀਤਾ। ਸਮਰਾਲਾ ਰੋਡ ਬੀਜਾ ਵਿਖੇ ਚਾਹ ਅਤੇ ਬਰੈੱਡ-ਪਕੌੜਿਆਂ ਦੇ ਲੰਗਰ ਨਾਲ ਸੰਗਤਾਂ ਦੀ ਸੇਵਾ ਕੀਤੀ। ਨਗਰ ਕੀਰਤਨ 'ਚ ਬੀਬੀਆਂ, ਬੱਚੇ ਅਤੇ ਨੌਜਵਾਨ ਭਾਰੀ ਗਿਣਤੀ 'ਚ ਸ਼ਾਮਲ ਹੋਏ। ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪਾਠਾਂ ਦੇ ਭੋਗ ਪਾ ਕੇ 27 ਫਰਵਰੀ ਨੂੰ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। 
 


author

Babita

Content Editor

Related News