ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਪੁਰਬ ’ਤੇ ਗੁਰੂ ਕਾ ਮਹਿਲ ਗੁਰਦੁਆਰੇ ’ਚ ਸੰਗਤ ਹੋਈ ਨਤਮਸਤਕ

11/28/2022 2:17:42 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ੍ਰੀ ਗੁਰੂ ਤੇਗ ਬਹਾਦਰ ਜੀ ਹਿੰਦੂ ਧਰਮ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਅੱਜ ਤਕ ਕਿਹਾ ਜਾਂਦਾ ਹੈ ਕਿ ਜੇਕਰ ਗੁਰੂ ਤੇਗ ਬਹਾਦਰ ਜੀ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਪਾਵਨ ਸੀਸ ਨਾ ਦਿੰਦੇ ਤਾਂ ਅੱਜ ਭਾਰਤ ’ਚ ਜਾਂ ਇਹ ਕਹੀਏ ਕਿ ਵਿਸ਼ਵ ’ਚ ਹਿੰਦੂ ਧਰਮ ਦੀ ਉਹ ਸ਼ਾਨ ਨਾ ਹੁੰਦੀ ਜੋ ਅੱਜ ਹੈ। ਗੁਰੂ ਜੀ ਵਿਸ਼ਵ ਦੇ ਇੱਕੋ-ਇਕ ਅਜਿਹੇ ਰਹਿਬਰ ਹਨ, ਜਿਨ੍ਹਾਂ ਨੇ ਕਿਸੇ ਦੂਜੇ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਹੋਵੇ ਅਤੇ ਦੁਨੀਆਂ ਭਰ ’ਚ ਅੱਜ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ’ਚ ਵੱਡੀ ਗਿਣਤੀ ’ਚ ਸੰਗਤ ਪਹੁੰਚ ਰਹੀ ਹੈ। ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ।

ਸੰਗਤ ਸਵੇਰੇ ਤੋਂ ਹੀ ਗੁਰੂ ਘਰਾਂ ਚ ਪਹੁੰਚ ਰਹੀ ਹੈ। ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਅੱਜ ਦੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ’ਚ ਵੀ ਸੰਗਤਾਂ ਸਵੇਰ ਤੋਂ ਹੀ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਇਸ ਮੌਕੇ ਸੰਗਤਾਂ ਨੇ ਦੱਸਿਆ ਕਿ ਹਿੰਦੂ ਧਰਮ ਦੀ ਖ਼ਾਤਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਆਪਣਾ ਸੀਸ ਵਾਰ ਦਿੱਤਾ ਸੀ।ਅੱਜ ਦੇ ਦਿਨ ਉਹ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਕੇ ਨਤਮਸਤਕ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦਾ ਦਿਨ ਬਹੁਤ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਅੱਜ ਦੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ।

Anuradha

This news is Content Editor Anuradha