ਕੈਪਟਨ ਨੇ ਰੱਖਿਆ ''ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ'' ਦਾ ਨੀਂਹ ਪੱਥਰ

Friday, Aug 27, 2021 - 04:01 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ, ਤਰਨਤਾਰਨ ਦਾ ਨੀਂਹ ਪੱਥਰ ਰੱਖਿਆ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਵੱਲੋਂ ਇਸ ਮੌਕੇ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ : ਪਟਿਆਲਾ 'ਚ ਸਿਰਫਿਰੇ ਵਿਅਕਤੀ ਨੇ ਪਾਇਆ ਭੜਥੂ, ਲੋਕਾਂ ਪਿੱਛੇ ਕੁਹਾੜੀ ਲੈ ਕੇ ਦੌੜਿਆ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਲਈ ਜਿੰਨੇ ਵੀ ਪੈਸਿਆਂ ਦੀ ਲੋੜ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਦੁਨੀਆ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ, ਇਸ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਸੂਬੇ ਦੇ ਬੱਚੇ ਪਿੱਛੇ ਰਹਿ ਜਾਣ। ਕੈਪਟਨ ਨੇ ਕਿਹਾ ਕਿ ਪਿੰਡਾਂ ਦੇ ਜਿਹੜੇ ਬੱਚੇ ਲਾਅ ਦੀ ਪੜ੍ਹਾਈ 'ਚ ਅੱਗੇ ਜਾਣਾ ਚਾਹੁੰਦੇ ਹਨ, ਇਹ ਯੂਨੀਵਰਿਸਟੀ ਉਨ੍ਹਾਂ ਲਈ ਕਾਫੀ ਫ਼ਾਇਦੇਮੰਦ ਹੋਵੇਗੀ।

ਇਹ ਵੀ ਪੜ੍ਹੋ : 8 ਵਿਆਹ ਕਰਾਉਣ ਵਾਲੀ ਲੁਟੇਰੀ ਲਾੜੀ ਦੀ ਖੁੱਲ੍ਹੀ ਪੋਲ, ਇੰਝ ਜਾਲ 'ਚ ਫਸਾਉਂਦੀ ਸੀ ਭੋਲੇ-ਭਾਲੇ ਮੁੰਡੇ

ਉਨ੍ਹਾਂ ਕਿਹਾ ਕਿ ਸੂਬੇ 'ਚ 18 ਨਿਊ ਡਿਗਰੀ ਕਾਲਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ 'ਚੋਂ 6 ਕਾਲਜ ਚਾਲੂ ਹੋ ਚੁੱਕੇ ਹਨ, ਜਦੋਂ ਕਿ 12 ਕਾਲਜਾਂ ਨੂੰ ਵੀ ਜਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਪੰਜਾਬ ਦੇ ਕਰੀਬ 30 ਕਾਲਜਾਂ 'ਚ ਲਾਅ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : 'ਕਾਂਗਰਸ' ਅੰਦਰ ਲਗਾਤਾਰ ਉੱਠ ਰਹੀਆਂ ਬਗਾਵਤੀ ਸੁਰਾਂ, ਦਬਾਉਣ 'ਚ ਅਸਫ਼ਲ ਸਿੱਧ ਹੋ ਰਹੀ ਪਾਰਟੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News