400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਾਰਾ ਸਾਲ ਕਰਵਾਏ ਜਾਣ ਗੁਰਮਤਿ ਸਮਾਗਮ : ਸਿੰਘ ਸਾਹਿਬ

Thursday, Mar 11, 2021 - 02:55 PM (IST)

400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਾਰਾ ਸਾਲ ਕਰਵਾਏ ਜਾਣ ਗੁਰਮਤਿ ਸਮਾਗਮ : ਸਿੰਘ ਸਾਹਿਬ

ਅੰਮ੍ਰਿਤਸਰ (ਅਨਜਾਣ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਪੂਰਾ ਸਾਲ ਹੀ ਗੁਰਮਤਿ ਸਮਾਗਮ ਕਰਵਾਏ ਜਾਣ ਤਾਂ ਜੋ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ਤੋਂ ਜਾਣੂੰ ਕਰਵਾਇਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਸਾਹਿਬ ਜੀ ਦੇ ਸਮੇਂ ਤੋਂ ਸਿੱਖੀ ਨੂੰ ਅਪਨਾਏ ਫਿਰਕੇ ਜਿਵੇਂ ਸ਼ਿਕਲੀਗਰ, ਸਤਨਾਮੀਏਂ ਤੇ ਵਣਜਾਰੇ ਆਦਿ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਦਿੱਤਾ ਮੋੜਵਾਂ ਜਵਾਬ, ਸੁਣੋ ਕੀ ਕਿਹਾ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਅਕਾਲ ਚਲਾਣਾ ਕਰ ਜਾਣ ਪੁਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਬਹੁਤ ਉੱਚੇ ਸੁੱਚੇ ਜੀਵਨ ਦੇ ਧਾਰਨੀ ਸਨ, ਜਿਨ੍ਹਾਂ ਨੇ ਪੂਰਾ ਜੀਵਨ ਇਮਾਨਦਾਰੀ ਨਾਲ ਬਤੀਤ ਕੀਤਾ। ਉਨ੍ਹਾਂ ਕਿਹਾ ਸਾਡੀ ਗੁਰੂ ਸਾਹਿਬ ਅੱਗੇ ਅਰਦਾਸ ਹੈ ਕਿ ਇਸ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਪੜ੍ਹੋ ਇਹ ਵੀ ਖ਼ਬਰ - ਕੁੱਖੋਂ ਪੈਦਾ ਹੋਏ ਪੁੱਤ ਦਾ ਕਾਰਨਾਮਾ : ਵਿਧਵਾ ਮਾਂ ਨੂੰ ਕੁੱਟ-ਕੁੱਟ ਘਰੋਂ ਕੱਢਿਆ ਬਾਹਰ (ਤਸਵੀਰਾਂ)


author

rajwinder kaur

Content Editor

Related News