400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੇ ਤਪਾ ਪਹੁੰਚਣ 'ਤੇ ਸੰਗਤਾਂ ਵੱਲੋਂ ਭਰਵਾਂ ਸੁਆਗਤ

03/31/2021 1:09:42 PM

ਤਪਾ ਮੰਡੀ (ਸ਼ਾਮ,ਗਰਗ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਤਪਾ ਪੁੱਜਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘ, ਜ਼ਿਲ੍ਹਾ ਬਰਨਾਲਾ ਦੇ ਦਿਹਾਤੀ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ,ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ ਹਲਕਾ ਭਦੋੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ, ਸ਼ਹਿਰੀ ਪ੍ਰਧਾਨ ਉਗਰ ਸੈਨ ਮੋੜ, ਸੰਤ ਬਾਬਾ ਰਾਜਗਿਰ ਜੀ ਮਹਾਰਾਜ,ਵਪਾਰ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ,ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਨਾਮਦੇਵ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੋਗਾ,ਜੱਥੇਦਾਰ ਸਾਧੂ ਸਿੰਘ ਧਾਲੀਵਾਲ ਅਤੇ ਸਮੂਹ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਨਿਗਲਿਆ 17 ਸਾਲਾ ਨਾਬਾਲਗ, ਪੁੱਤ ਦੀ ਲਾਸ਼ ਕੋਲ ਧਾਹਾਂ ਮਾਰ ਰੋਇਆ ਪਿਓ

ਉਨ੍ਹਾਂ ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਹ ਨਗਰ ਕੀਰਤਨ ਪੰਜਾਬ,ਹਰਿਆਣਾ ਅਤੇ ਦਿੱਲੀ ਵਿਖੇ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਸੰਪਨ ਹੋਵੇਗਾ। 

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੁੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਲਗਭਗ 12 ਦਿਨਾਂ ਤੋਂ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪੁੱਜਿਆ। ਇਸ ਸਵਾਗਤ ਸਮਾਰੋਹ ਸਮੇਂ ਡੀ.ਐਸ.ਪੀ ਤਪਾ ਬਲਜੀਤ ਸਿੰਘ ਬਰਾੜ,ਥਾਣਾ ਮੁੱਖੀ ਜਗਜੀਤ ਸਿੰਘ ਘੁੰਮਾਣ,ਵਪਾਰ ਮੰਡਲ ਤਪਾ ਦੇ ਚੇਅਰਮੈਨ ਸੰਦੀਪ ਵਿੱਕੀ,ਸਾਬਕਾ ਪ੍ਰਧਾਨ ਰਾਕੇਸ਼ ਟੋਨਾ,ਜਸਵਿੰਦਰ ਸਿੰਘ ਚੱਠਾ,ਭਗਵੰਤ ਸਿੰਘ ਚੱਠਾ,ਜੀਵਨ ਸਿੰਘ ਔਜਲਾ,ਜਸਵਿੰਦਰ ਕੌਰ ਸ਼ੇਰਗਿਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਭਿਆਨਕ ਟੱਕਰ ਵਿੱਚ ਟੈਂਪੂ ਚਾਲਕ ਦੀ ਮੌਤ, ਮੇਲਿਆਂ ਵਿੱਚ ਭਾਂਡੇ ਵੇਚ ਕਰਦਾ ਸੀ ਗੁਜ਼ਾਰਾ

Shyna

This news is Content Editor Shyna