ਪਿੰਡ ਮੇਹਲੀ ਨੇੜੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਸਿੱਖ ਸੰਗਤਾਂ ’ਚ ਭਾਰੀ ਰੋਸ
Sunday, Jun 12, 2022 - 03:23 PM (IST)

ਫਗਵਾੜਾ/ਨਵਾਂਸ਼ਹਿਰ (ਜਲੋਟਾ,ਤ੍ਰਿਪਾਠੀ)- ਫਗਵਾੜਾ ’ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਵਾਂਸ਼ਹਿਰ ਵਿਖੇ ਫਗਵਾੜਾ-ਮੇਹਲੀ ਬਾਈਪਾਸ ’ਤੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਖਾਲੀ ਪਲਾਟ ਵਿਚ ਮਿਲੇ। ਸਿੱਖ ਸੰਗਠਨਾਂ ਨੇ ਦੱਸਿਆ ਕਿ ਪਿੰਡ ਵਿਚ ਉਕਤ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਗਵਾੜਾ ਦੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਰੱਖਵਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੇ ਐੱਸ. ਜੀ. ਪੀ. ਸੀ. ਦੇ ਮੈਂਬਰ ਸਰਵਣ ਸਿੰਘ ਕੁਲਾਰ ਅਤੇ ਹੋਰ ਸਿੱਖ ਸੰਗਤਾਂ ਨੇ ਵਾਪਰੇ ਮਾਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਜੋ ਕੁਝ ਹੋ ਰਿਹਾ ਹੈ, ਇਹ ਬਹੁਤ ਹੀ ਮੰਦਭਾਗਾ ਅਤੇ ਦਿਲਾਂ ਨੂੰ ਵਲੂੰਧਰਨ ਵਾਲਾ ਹੈ।
ਇਹ ਵੀ ਪੜ੍ਹੋ:PU ਸਾਡੀ ਮਾਣਮੱਤੀ ਸੰਸਥਾ, ਨਹੀਂ ਹੋਣ ਦੇਵਾਂਗੇ ਕੇਂਦਰੀਕਰਨ : ਮੀਤ ਹੇਅਰ
ਐੱਸ. ਜੀ. ਪੀ. ਸੀ. ਮੈਂਬਰ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਬਹੁਤ ਹੀ ਦੁਖ਼ਦਾਈ ਘਟਨਾ ਹੈ ਅਤੇ ਉਹ ਪੰਜਾਬ ਪੁਲਸ ਤੋਂ ਮੰਗ ਕਰਦੇ ਹਨ ਕਿ ਜਿਹੜੇ ਵੀ ਲੋਕ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ’ਚ ਸ਼ਾਮਲ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਇਲਾਕੇ ਨੂੰ ਆਉਂਦੇ-ਜਾਂਦੇ ਸਾਰੇ ਰਸਤਿਆਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ