ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕਾ ''ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ
Friday, Aug 25, 2023 - 06:35 PM (IST)
ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਡੀਅਨ ਅੰਬੈਸਡਰ ਅਮਰੀਕਾ ਤਰਨਜੀਤ ਸਿੰਘ ਸੰਧੂ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਨਿੱਜੀ ਦੌਰੇ 'ਤੇ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬੇਹਦ ਸਕੂਨ ਅਤੇ ਮਾਨਸਿਕ ਸ਼ਾਂਤੀ ਮਿਲਦੀ ਹੈ ਅਤੇ ਉਹ ਹਰ ਸਾਲ ਇਥੇ ਆਉਂਦੇ ਹਨ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR
ਉਨ੍ਹਾਂ ਆਪਣੇ ਦਾਦੇ ਸਰਦਾਰ ਤੇਜਾ ਸਿੰਘ ਸਮੁੰਦਰੀ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਬਲੀਦਾਨ ਅਤੇ ਸੰਘਰਸ਼ ਦਾ ਜ਼ਿਕਰ ਕਰਦਿਆਂ ਸਮੁੰਦਰੀ ਪਰਿਵਾਰ ਦਾ ਮੈਂਬਰ ਹੋਣ 'ਤੇ ਮਾਣ ਦਾ ਇਜ਼ਹਾਰ ਕੀਤਾ। ਉਨ੍ਹਾਂ ਭਾਰਤ 'ਚ ਯੂਥ ਲਈ ਹੁਨਰਮੰਦ ਕਿੱਤਿਆਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਡਿਵੈਲਪਮੈਂਟ ਨਾਲ ਭਾਰਤ ਸਮੇਤ ਦੁਨੀਆ ਭਰ 'ਚ ਰੋਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਪੜ੍ਹਾਈ ਨਾਲੋਂ ਹੁਨਰਮੰਦ ਕਿੱਤਿਆਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਚੰਦ੍ਰਯਾਨ 3 ਦੀ ਸਫ਼ਲਤਾ ਦੁਨੀਆ ਭਰ 'ਚ ਵਸਦੇ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ। ਤਕਨਾਲੋਜੀ ਦੇ ਖ਼ੇਤਰ 'ਚ ਭਾਰਤ ਅਤੇ ਅਮਰੀਕਾ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਅਮਰੀਕਾ ਦੇ ਸਰਬਪੱਖੀ ਵਿਕਾਸ 'ਚ ਉਥੇ ਵਸਦੇ ਭਾਰਤੀਆਂ ਖ਼ਾਸ ਕਰ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।
ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਨਤਮਸਤਕ ਹੋਏ, ਜਿਥੇ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਅੱਜ ਸਾਡੇ 'ਚ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਪੁੱਜੇ ਹਨ। ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਰਿਵਾਰ ਦਾ ਬਹੂਤ ਯੋਗਦਾਨ ਹੈ ਤੇ ਇਹ ਕੁਰਬਾਨੀਆਂ ਨਾਲ ਭਰਿਆ ਪਰਿਵਾਰ ਹੈ। ਉਨ੍ਹਾਂ ਕਿਹਾ ਤੇਜਾ ਸਿੰਘ ਸਮੁੰਦਰੀ ਸਿੱਖ ਸੁਧਾਰ ਲਹਿਰ ਦੇ ਹੀਰੋ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡਾ ਯੂਥ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ, ਨੌਜਵਾਨਾਂ ਵਿੱਚ ਬਾਹਰ ਜਾਣ ਦੀ ਹੋੜ ਲੱਗੀ ਹੋਈ ਹੈ। ਇਹ ਦੋ ਨੰਬਰ ਵਿੱਚ ਜਾਕੇ ਉੱਥੇ ਫਸ ਜਾਂਦੇ ਹਨ, ਜਿਸ ਕਰਕੇ ਕਈ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਨੇ ਕਿਹਾ ਆਪਣੇ ਦੇਸ਼ 'ਚ ਰਹਿ ਕੇ ਵੀ ਅਸੀਂ ਰੌਜ਼ਗਾਰ ਕਰ ਸਕਦੇ ਹਾਂ, ਪਰ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਨੂੰ ਮਾਣ ਹੈ ਕਿ ਇੰਨੇ ਵੱਡੇ ਅਹੁਦੇ 'ਤੇ ਅੱਜ ਤਰਨਜੀਤ ਸਿੰਘ ਸੰਧੂ ਬੈਠੇ ਹਨ। ਇਨ੍ਹਾ ਵਲੋਂ ਸ਼੍ਰੌਮਣੀ ਕਮੇਟੀ ਦੀ ਮਦਦ ਵੀ ਕੀਤੀ ਜਾਏਗੀ। ਇਸ ਮੌਕੇ ਸੂਚਨਾ ਅਧਿਕਾਰੀ ਰਨਧੀਰ ਸਿੰਘ, ਮੈਨਜ਼ਰ ਸਤਨਾਮ ਸਿੰਘ, ਨਿਸ਼ਾਨ ਸਿੰਘ ਵੱਲੋਂ ਉਨ੍ਹਾਂ ਨੂੰ ਇਸ ਰੂਹਾਨੀਅਤ ਦੇ ਕੇਂਦਰ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।
ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8