ਆਸਟ੍ਰੇਲੀਅਨ ਹਾਈ ਕਮਿਸ਼ਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

01/19/2021 5:00:47 PM

ਅੰਮ੍ਰਿਤਸਰ (ਅਨਜਾਣ) - ਆਸਟ੍ਰੇਲੀਅਨ ਹਾਈ ਕਮਿਸ਼ਨਰ (ਇੰਡੀਆ) ਮਿਸਟਰ ਬੈਰੀ ਓ ਫੈਰਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਦਰਸ਼ਨ ਦੀਦਾਰਿਆਂ ਉਪਰੰਤ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾ ਦਾ ਇਤਿਹਾਸ ਜਾਣਿਆਂ। ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। 

ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿਸਟਰ ਬੈਰੀ.ਓ. ਫੈਰਲ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਮੈਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਕੁਝ ਸਵਾਲਾਂ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਿੱਖ ਕੌਮ ਬੜੀ ਸੇਵਾ ਭਾਵਨਾ ਵਾਲੀ ਤੇ ਪਰਉਪਕਾਰੀ ਕੌਮ ਹੈ। ਜਦੋਂ ਵੀ ਕਿਤੇ ਭੀੜ ਬਣਦੀ ਹੈ ਤਾਂ ਇਹ ਹਮੇਸ਼ਾਂ ਤੱਤਪਰ ਰਹਿੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਖੇ ਵੀ ਹਰ ਮੁਸੀਬਤ ਮੌਕੇ ਸਿੱਖ ਕੌਮ ਨੇ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਸਾਥ ਦਿੱਤਾ ਤੇ ਖ਼ਾਸਕਰ ਕੋਵਿਡ-19 ਮੌਕੇ ਬਹੁਤ ਮਦਦ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਲਾਗੂ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਵੀ ਡਿਪਲੋਮੈਟਿਕ ਪਾਲਿਸੀ ਨਹੀਂ, ਇਹ ਦੇਸ਼ ਦਾ ਅੰਦਰੂਨੀ ਮਸਲਾ ਹੈ ਅਤੇ ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰ ਸਕਦਾ।

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ


rajwinder kaur

Content Editor

Related News