ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਬਾ ਰਾਮਦੇਵ, SGPC ਨੂੰ ਸੌਂਪਿਆ 1 ਕਰੋੜ ਦਾ ਚੈੱਕ
Wednesday, Oct 01, 2025 - 03:43 PM (IST)

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਗੁਰੂ ਬਾਬਾ ਰਾਮਦੇਵ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੂਚਨਾ ਕੇਂਦਰ ਵਿਖੇ ਪਹੁੰਚ ਕੇ ਆਪਣੇ ਸਿਰ 'ਤੇ ਕੇਸਰੀ ਰੰਗ ਦੀ ਦਸਤਾਰ ਸਜਾਈ, ਇਸ ਉਪਰੰਤ ਉਨ੍ਹਾਂ ਨੇ ਸੱਚਖੰਡ ਵਿਖੇ ਪਹੁੰਚ ਕੇ ਪਰਿਕਰਮਾ ਕਰਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦਰਸ਼ਨ ਕਰਨ ਮੌਕੇ ਉਨ੍ਹਾਂ ਨਾਲ ਮੈਨੇਜਰ ਭਗਵੰਤ ਸਿੰਘ ਤੰਗੇੜਾ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ
ਇਸ ਦੌਰਾਨ ਬਾਬਾ ਰਾਮਦੇਵ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 1 ਕਰੋੜ ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਗਾਹਾਂ ਵੀ ਕਿਸੇ ਤਰ੍ਹਾਂ ਦੀ ਲੋੜ ਪਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ। ਬਾਬਾ ਰਾਮਦੇਵ ਨੇ ਕਿਹਾ ਕਿ ਉਹ ਬਹੁਤ ਹੀ ਵਡਭਾਗੀ ਹਨ ਕਿ ਅੱਜ ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਦਦ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਦੋਂ ਜਦੋਂ ਵੀ ਕੋਈ ਮੁਸ਼ਕਿਲ ਆਈ ਹੈ ਤਾਂ ਸ਼੍ਰੋਮਣੀ ਕਮੇਟੀ ਨੇ ਡੱਟ ਕੇ ਉੱਥੇ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਦੀ ਭਲਾਈ ਲਈ ਬਲਿਦਾਨ ਦਿੱਤਾ ਹੈ। ਉਹ ਗੁਰੂ ਸਾਹਿਬਾਨ ਦਾ ਦੇਣਾ ਕਦੇ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਅੱਜ ਇਸ ਔਖੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e