ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ H.E.Dr.Ralf Heckner

Monday, Mar 07, 2022 - 11:56 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ H.E.Dr.Ralf Heckner

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵਿੱਸ ਅੰਬੈਸਡਰ ਐੱਚ.ਈ.ਡਾ. ਰੈੱਡਕਲਿਫ ਐਂਕਰ ਅੱਜ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਕਰਨ ਉਪਰੰਤ ਜਿੱਥੇ ਸੱਚਖੰਡ ਸਾਹਿਬ ਵਿਖੇ ਮਥਾ ਟੇਕਿਆ, ਉੱਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸਵਰਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀਆਂ ਪਾਸੋ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਿਲ ਵੀ ਕੀਤੀ ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: BSF ਦੇ ਜਵਾਨ ਨੇ ਸਰਵਿਸ ਕਾਰਬਾਈਨ ਨਾਲ ਕੀਤਾ 4 ਸਾਥੀਆਂ ਦਾ ਕਤਲ

PunjabKesari

ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ’ਚ ਗਿਆਨੀ ਰਘਬੀਰ ਸਿੰਘ, ਐੱਸ.ਜੀ.ਪੀ.ਸੀ. ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਐੱਸ.ਜੀ.ਪੀ.ਸੀ. ਮੈਂਬਰ ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਰਣਤੇਜ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਅੰਮ੍ਰਿਤਸਰ ’ਚ 4 ਜਵਾਨਾਂ ਨੂੰ ਮਾਰਨ ਵਾਲੇ BSF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ

PunjabKesari

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

PunjabKesari


author

rajwinder kaur

Content Editor

Related News