ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Friday, Nov 06, 2020 - 04:27 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : ਐੱਸ.ਆਈ. ਲਈ ਕਾਲ ਬਣਿਆ ਤੇਜ਼ ਰਫ਼ਤਾਰ ਟਰੱਕ, ਹੋਈ ਦਰਦਨਾਕ ਮੌਤ
ਇਸ ਦੌਰਾਨ ਗੱਲਬਾਤ ਕਰਦਿਆਂ ਭਾਈ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀ ਜਥੇਬੰਦੀ 'ਚ ਜ਼ਿੰਮੇਦਾਰ ਅਹੁਦੇ 'ਤੇ ਸੇਵਾ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ, ਜਿਸ ਲਈ ਉਨ੍ਹਾਂ ਨੇ ਚੌਥੇ ਪਾਤਸ਼ਾਹ ਜੀ ਦਰ 'ਤੇ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਹਰ ਵਰਕਰ ਦੇ ਸਹਿਯੋਗ ਨਾਲ ਪੰਜਾਬ ਦੇ ਚੰਗੇ ਭਵਿੱਖ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਤੱਤਪਰ ਰਹਿਣਗੇ। ਇਸ ਮੌਕੇ ਵੱਡੇ ਗਿਣਤੀ 'ਚ ਪਹੁੰਚ ਫੈਡਰੇਸ਼ਨ ਵਰਕਰਾਂ ਨੇ ਭਾਈ ਗਰੇਵਾਲ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਏ ਕੈਪਟਨ ਅਮਰਿੰਦਰ ਸਿੰਘ, ਖ਼ੁਦ ਨੂੰ ਕੀਤਾ ਇਕਾਂਤਵਾਸ