400 ਸਾਲਾ ਸਮਾਗਮ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਜਲ ਲੈਣ ਪੁੱਜੇ ਹਰਿਆਣਾ ਸਰਕਾਰ ਦੇ ਮੰਤਰੀ ਤੇ MP
Monday, Apr 18, 2022 - 06:08 PM (IST)

ਅੰਮ੍ਰਿਤਸਰ (ਸੁਮਿਤ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਸਮਾਗਮਾਂ ਦੇ ਸਬੰਧ ’ਚ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਸੰਦੀਪ ਸਿੰਘ ਅਤੇ ਮੈਂਬਰ ਪਾਰਲੀਮੈਂਟ ਸੰਜੇ ਭਾਟੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਹਰਿਆਣਾ ਸਰਕਾਰ ਦੇ ਉਕਤ ਆਗੂ ਸਮਾਗਮ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚੋਂ ਜਲ ਲੈਣ ਲਈ ਵਿਸ਼ੇਸ਼ ਤੌਰ ’ਤੇ ਆਏ ਹਨ।
ਹਰਿਆਣਾ ਸਰਕਾਰ ਦੇ ਖੇਡ ਮੰਤਰੀ ਸੰਦੀਪ ਸਿੰਘ ਅਤੇ ਮੈਂਬਰ ਪਾਰਲੀਮੈਂਟ ਸੰਜੇ ਭਾਟੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਤੋਂ ਜਲ ਲੈ ਕੇ ਹਰਿਆਣਾ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਸਰਕਾਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।