ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਲੰਡਨ ਦੇ ਮਨਿਸਟਰ

Monday, Mar 02, 2020 - 04:25 PM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਲੰਡਨ ਦੇ ਮਨਿਸਟਰ

ਅੰਮ੍ਰਿਤਸਰ (ਗੁਰਪ੍ਰੀਤ) : ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਡਨ ਦੇ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਲੰਡਨ ਦੇ ਮਨਿਸਟਰ ਜਸਵੀਰ ਆਨੰਦ ਨੇ ਐੱਸ. ਜੀ. ਪੀ. ਸੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹਨ ਤਾਂ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ।


author

Gurminder Singh

Content Editor

Related News