ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਿਜ਼ੋਰਮ ਦੇ ਗਵਰਨਰ ਸ੍ਰੀ ਹਰੀ ਬਾਬੂ ਕਾਮਭਾਮਪਤੀ
Tuesday, Jul 19, 2022 - 02:23 PM (IST)
ਅੰਮ੍ਰਿਤਸਰ (ਸਰਬਜੀਤ) - ਮਿਜ਼ੋਰਮ ਦੇ ਗਵਰਨਰ ਸ੍ਰੀ ਹਰੀ ਬਾਬੂ ਕਾਮਭਾਮਪਤੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗਵਰਨਰ ਨੇ ਪਰਿਵਾਰ ਸਮੇਤ ਗੁਰਦੁਆਰਾ ਸਾਹਿ ਦੇ ਦਰਸ਼ਨ ਕੀਤੇ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਦਰਸ਼ਨ ਕਰਨ ਉਪਰੰਤ ਗਵਰਨਰ ਸ੍ਰੀ ਹਰੀ ਬਾਬੂ ਕਾਮਭਾਮਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਆਦਿ ਨੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ।