ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ NIA ਦੇ ਇੰਚਾਰਜ ਦਿਨਕਰ ਗੁਪਤਾ

Sunday, Jul 10, 2022 - 11:51 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ NIA ਦੇ ਇੰਚਾਰਜ ਦਿਨਕਰ ਗੁਪਤਾ

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਐੱਨ.ਆਈ. ਏ. ਦੇ ਇੰਚਾਰਜ ਦਿਨਕਰ ਗੁਪਤਾ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਵੀ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਾਈ। ਇਸ ਦੌਰਾਨ ਦਿਨਕਰ ਗੁਪਤਾ ਨੇ ਜਿਥੇ ਗੁਰੂ ਘਰ ਵਿਖੇ ਸਿਰ ਝੁਕਾਇਆ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਦੱਸਣਯੋਗ ਹੈ ਕਿ ਦਿਨਕਰ ਗੁਪਤਾ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿਨਕਰ ਗੁਪਤਾ ਨੂੰ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਵੱਲੋਂ ਧਾਰਮਿਕ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ


author

rajwinder kaur

Content Editor

Related News