ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਹੁਣ ਮਿਲਣਗੇ ਆਧੁਨਿਕ ਕਿਸਮ ਦੇ ਬਾਥਰੂਮ
Friday, Oct 25, 2019 - 02:39 PM (IST)
ਅੰਮ੍ਰਿਤਸਰ (ਸੁਮਿਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਹੁਣ ਬੈਂਕਾਕ ਅਤੇ ਲੁਧਿਆਣਾ 'ਚ ਆਧੁਨਿਕ ਕਿਸਮ ਨਾਲ ਤਿਆਰ ਕੀਤੇ ਗਏ ਬਾਥਰੂਮ ਮਿਲਣਗੇ। ਇਨ੍ਹਾਂ ਬਾਥਰੂਮਾਂ ਵਿਚ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਲਈ ਵਿਸ਼ੇਸ਼ ਡਾਈਪਰ ਮਸ਼ੀਨ ਵੀ ਲਗਾਈ ਗਈ ਹੈ। ਇਸ ਅਤਿ ਆਧੁਨਿਕ ਬਾਥਰੂਮ ਨੂੰ ਅੱਜ ਸੰਗਤ ਨੂੰ ਸਮਰਪਿਤ ਕਰ ਦਿੱਤਾ ਗਿਆ। ਇਨ੍ਹਾਂ ਬਾਥਰੂਮਾਂ ਦੀ ਸਫਾਈ ਲਈ ਵਿਸ਼ੇਸ਼ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਜੀ. ਪੀ. ਸੀ. ਦੇ ਚੀਫ ਸੈਕਟਰੀ ਰੂਪ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੋਜ਼ਾਨਾ ਲੱਖਾਂ ਪ੍ਰਾਣੀ ਆਉਂਦੇ ਹਨ ਅਤੇ ਉਨ੍ਹਾਂ ਦੀ ਜ਼ਰੂਰਤ ਮੁਤਾਬਕ ਇਹ ਬਾਥਰੂਮ ਤਿਆਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਬਾਥਰੂਮ ਅੰਤਰਰਾਸ਼ਟਰੀ ਏਅਰਪੋਰਟਾਂ 'ਚ ਹੀ ਮਿਲਦੇ ਹਨ ਅਤੇ ਇਸੇ ਤਰਜ਼ 'ਤੇ ਇਨ੍ਹਾਂ ਦਾ ਨਿਰਮਾਣ ਕੀਤਾ ਗਿਆ ਹੈ। ਇਨ੍ਹਾਂ ਬਾਥਰੂਮਾਂ ਵਿਚ ਸਫਾਈ ਦੇ ਨਾਲ-ਨਾਲ ਸਰੀਰਕ ਤੌਰ 'ਤੇ ਅਸਮਰੱਥ ਵਿਅਕਤੀਆਂ ਲਈ ਵੀ ਵਿਸ਼ੇਸ਼ ਪ੍ਰਬੰਧ ਹੈ।