ਸ੍ਰੀ ਹਰਿਮੰਦਰ ਸਾਹਿਬ ਦੀ ਆਬੋ-ਹਵਾ ਹੋਵੇਗੀ ਪ੍ਰਦੂਸ਼ਣ ਮੁਕਤ, ਹੁਣ CNG ਨਾਲ ਬਣੇਗਾ ਲੰਗਰ

Friday, Mar 16, 2018 - 04:38 PM (IST)

ਅੰਮ੍ਰਿਤਸਰ (ਸੁਮਿਤ ਖੰਨਾ) - ਦੁਨੀਆਂ ਦੀ ਸਭ ਤੋਂ ਵੱਡੀ ਰਸੋਈ ਭਾਵ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਖੇ ਹੁਣ ਸੀ. ਐੱਨ. ਜੀ ਨਾਲ ਲੰਗਰ ਤਿਆਰ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇੱਥੇ ਇਕ ਘੰਟੇ 'ਚ 25 ਹਜ਼ਾਰ ਫੁਲਕੇ ਬਣਦੇ ਹਨ। ਇਹ ਲੰਗਰ ਹਾਲ ਲੱਕੜਾ ਦੇ ਬਾਲਣ ਨਾਲ ਤਿਆਰ ਕੀਤਾ ਜਾਂਦਾ ਸੀ ਪਰ ਪ੍ਰਦੂਸ਼ਣ ਰੋਕਣ ਲਈ ਹੁਣ ਸੀ. ਐੱਨ. ਜੀ ਦਾ ਇਸਤੇਮਾਲ ਕੀਤਾ ਜਾਵੇਗਾ। 
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਨੇ ਦੱਸਿਆ ਜਾ ਰਿਹਾ ਹੈ ਕਿ ਦੋ ਮਹੀਨਿਆਂ ਦੇ ਅੰਦਰ ਹੀ ਸੀ. ਐੱਨ. ਜੀ ਪਾਈਪ ਪਾਉਣ ਦਾ ਕੰਮ ਪੂਰਾ ਕਰ ਲਿਆ ਜਾਵੇਗਾ ਤੇ ਇਸ ਦੇ ਨਾਲ ਹੀ 66 ਕੇ. ਵੀ. ਦਾ ਇਕ ਬਿਜਲੀ ਸਬ. ਸਟੇਸ਼ਨ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।  


Related News