ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਜਨਾਥ ਸਿੰਘ, ਸਰਵਣ ਕੀਤਾ ਇਲਾਹੀ ਬਾਣੀ ਦਾ ਕੀਰਤਨ
Thursday, Feb 17, 2022 - 02:52 PM (IST)
 
            
            ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਆਪਣੇ ਬੀਜੇਪੀ ਆਗੂਆਂ ਨਾਲ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਤਰੁਣ ਚੁੱਘ, ਸੰਸਦ ਸ਼ਵੇਤ ਮਲਿਕ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਾਜਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਸ ਉਪਰੰਤ ਰਾਜਨਾਥ ਸਿੰਘ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ। ਗੁਰੂ ਘਰ ਦੇ ਦਰਸ਼ਨ ਕਰਨ ਉਪਰੰਤ ਉਹ ਅੰਮ੍ਰਿਤਸਰ ਵਿਖੇ ਰੱਖੀਆਂ ਵੱਖ-ਵੱਖ ਥਾਈਂ ਰੈਲੀਆਂ ਵਿੱਚ ਸ਼ਿਰਕਤ ਕਰਨ ਲਈ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਮੋਹਨ ਸਿੰਘ ਛੀਨਾ, ਕੌਂਸਲਰ ਜਰਨੈਲ ਸਿੰਘ ਢੋਟ, ਸਰਬਜੀਤ ਸਿੰਘ ਸ਼ੰਟੀ, ਹਰਵਿੰਦਰ ਸੰਧੂ ਆਦਿ ਹਾਜ਼ਰ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            