ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਸਖ਼ਤ ਕਦਮ, ਲਿਆ ਵੱਡਾ ਫ਼ੈਸਲਾ
Friday, Jan 07, 2022 - 11:56 AM (IST)
ਅੰਮ੍ਰਿਤਸਰ (ਦੀਪਕ) : ਸ੍ਰੀ ਹਰਿਮੰਦਰ ਸਾਹਿਬ ਵਿਖੇ 18 ਦਸੰਬਰ ਨੂੰ ਹੋਈ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਵਾਰਦਾਤ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਸਖ਼ਤੀ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਸ਼ੁਰੂਆਤ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਲਦ ਹੀ ਸ੍ਰੀ ਹਰਿਮੰਦਰ ਸਾਹਿਬ ਵਿਚ ਆਰਮੀ ਦੇ ਰਿਟਾਇਰਡ ਕਮਾਂਡੋ ਦਸਤੇ ਧਰਮੀ ਫੌਜੀ ਤਾਇਨਾਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀਆਂ ਸਖ਼ਤੀਆਂ, ਨਾਈਟ ਕਰਫਿਊ ਦਾ ਐਲਾਨ, ਸਕੂਲ-ਕਾਲਜ ਬੰਦ
ਉਨ੍ਹਾਂ ਦੱਸਿਆ ਕਿ ਜੋ ਵੀ ਸਰਗਰਮ ਏਜੰਸੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹਨ, ਉਨ੍ਹਾਂ ਦਾ ਨਿਸ਼ਾਨਾ ਸਿਰਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਹਿਤ ਚੱਲ ਰਹੇ ਸਾਰੇ ਗੁਰਦੁਆਰਾ ਸਾਹਿਬ ਹਨ। ਇਸ ਲਈ ਕਮੇਟੀ ਵੱਲੋਂ ਦੇਸ਼ ਦੇ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਇਹ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਹਰ ਗੁਰੁਦਆਰੇ ਵਿਚ ਸਖ਼ਤ ਚੌਕਸੀ ਅਤੇ ਸੁਰੱਖਿਆ ਨੂੰ ਸਖ਼ਤੀ ਨਾਲ ਖੁਦ ਲਾਗੂ ਕਰਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਵੱਡੀ ਕਾਰਵਾਈ, 7 ਮੈਂਬਰੀ ਕਮੇਟੀ ਗਠਿਤ
ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਦੇ ਬਾਰੇ ਹੁਣ ਤੱਕ ਕੋਈ ਜਾਣਕਾਰੀ ਤੱਕ ਨਹੀਂ ਮਿਲੀ ਕਿ ਉਹ ਮ੍ਰਿਤਕ ਦੋਸ਼ੀ ਕਿਸ ਸ਼ਹਿਰ ਅਤੇ ਸੂਬੇ ਦਾ ਰਹਿਣ ਵਾਲਾ ਸੀ, ਕੋਈ ਵੀ ਸੁਰਾਗ ਨਹੀਂ ਮਿਲਿਆ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕਰੀਬ ਡੇਢ ਮਹੀਨੇ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਚ ਵਧਾਈ ਗਈ ਸੁਰੱਖਿਆ ਦੀ ਤਸਵੀਰ ਲੋਕਾਂ ਦੇ ਸਾਹਮਣੇ ਆ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਪਾਬੰਦੀਆਂ ਲਗਾਏ ਜਾਣ ਤੋਂ ਬਾਅਦ ਸਿਹਤ ਮੰਤਰੀ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?