ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਪੀਕਰ ਕੁਲਤਾਰ ਸੰਧਵਾਂ (ਤਸਵੀਰਾਂ)
Friday, May 13, 2022 - 12:22 PM (IST)

ਅੰਮ੍ਰਿਤਸਰ (ਸਰਬਜੀਤ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਜਿੱਥੇ ਗੁਰੂ ਘਰ ਵਿਖੇ ਅਰਦਾਸ ਕੀਤੀ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਅਸੀਂ ਪਾਰਟੀ ਦੀ ਤਰੱਕੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਨ ਆਏ ਹਾਂ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ