ਸ੍ਰੀ ਹਰਿਮੰਦਰ ਸਾਹਿਬ ''ਚ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ
Wednesday, Jan 31, 2018 - 05:34 PM (IST)
ਅੰਮ੍ਰਿਤਸਰ (ਸੁਮਿਤ ਖੰਨਾ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਹਜ਼ੂਰੀ ਰਾਗੀਆਂ ਨੇ ਗੁਰਬਾਣੀ ਦਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਉਸ ਤੋਂ ਬਾਅਦ ਅਰਦਾਸ ਕੀਤੀ ਗਈ। ਇਸ ਉਪਰੰਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਰਧਾਲੂ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਨੇ ਸ੍ਰੀ ਗੁਰੂ ਰਵਿਦਾਸ 'ਚ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਨੁੱਖੀ ਏਕਤਾ ਤੇ ਬਰਾਬਰੀ ਦੇ ਮੋਢੀ ਸਨ। ਉਹ ਇਕ ਮਹਾਨ ਸਮਾਜ ਸੁਧਾਰਕ ਸਨ ਤੇ ਧਾਰਮਿਕ ਕਰਮ ਕਾਂਡਾ ਦੀ ਬਜਾਏ ਪੂਰੇ ਸਮਾਜ ਨੂੰ ਕਰਮਯੋਗੀ ਬਣਾਉਣਾ ਚਾਹੁੰਦੇ ਸਨ।
