ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ

05/25/2022 3:42:57 PM

ਅੰਮ੍ਰਿਤਸਰ (ਬਿਊਰੋ) - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜਾਂ ਵਿਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ।

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਕ ਗੁਰਮਤਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ। ਇਸ ਵਿਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਸਾਲਾਂ ਅੰਦਰ ਕੀਰਤਨ ਦੌਰਾਨ ਤੰਤੀ ਸਾਜ਼ ਲਾਗੂ ਕਰਨ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਗੀ ਜਥਿਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵੇਂ ਰਾਗੀ ਜਥੇ ਤਿਆਰ ਕਰਨ ਸਮੇਂ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੰਗੀਤ ਵਿਦਿਆਲਿਆਂ ਵਿਚ ਤੰਤੀ ਸਾਜ਼ਾਂ ਦੇ ਅਧਿਆਪਕਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਸ. ਰਮਦਾਸ ਨੇ ਦੱਸਿਆ ਕਿ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਕੋਲ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਕੁਝ ਜਥੇ ਪਹਿਲਾਂ ਮੌਜੂਦ ਹਨ ਅਤੇ ਭਵਿੱਖ ਵਿਚ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੰਤੀ ਸਾਜ਼ ਵਾਦਕ ਰਾਗੀ ਜਥਿਆਂ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਸੰਜੀਦਗੀ ਨਾਲ ਲੈਂਦਿਆਂ ਭਵਿੱਖ ਵਿਚ ਤੰਤੀ ਸਾਜ਼ਾਂ ਨੂੰ ਕੀਰਤਨ ਸਮੇਂ ਤਰਜੀਹੀ ਤੌਰ ’ਤੇ ਲਾਗੂ ਕਰਨ ਲਈ ਕਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ


rajwinder kaur

Content Editor

Related News