ਸੁਖਬੀਰ ਤੇ ਹਰਸਿਮਰਤ ਸਮੇਤ ਅਕਾਲੀ ਲੀਡਰਸ਼ਿਪ ਨੇ ਦੂਜੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸੇਵਾ
Friday, Dec 13, 2019 - 08:00 PM (IST)

ਅੰਮ੍ਰਿਤਸਰ,(ਛੀਨਾ, ਦੀਪਕ) : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਸਮੇਤ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਦੂਜੇ ਦਿਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੋੜਾ ਘਰ 'ਚ ਜੋੜੇ ਸਾਫ ਤੇ ਪਾਲਿਸ਼ ਕਰਨ, ਲੰਗਰ ਹਾਲ 'ਚ ਬਰਤਨ ਸਾਫ ਕਰਨ ਤੇ ਬੀਬਾ ਬਾਦਲ ਨੇ ਰੋਟੀਆਂ ਵੇਲਣ ਅਤੇ ਪਕਾਉਣ ਦੀ ਸੇਵਾ ਨਿਭਾਈ। ਸ਼ਾਮ ਵੇਲੇ ਸੁਖਬੀਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਬੈਠ ਕੇ ਰਹਿਰਾਸ ਸਾਹਿਬ ਦਾ ਪਾਠ ਤੇ ਕੀਰਤਨ ਸਰਵਣ ਕੀਤਾ ਅਤੇ ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਸਬੰਧੀ ਗੁ. ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ।