ਟਰੂਡੋ ਨੇ ਮਿਲਾਏ ਸੁਖਬੀਰ ਤੇ ਸਿੱਧੂ !

02/21/2018 7:19:21 PM

ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਟਰੂਡੋ ਦੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ 'ਤੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਖਾਸ ਗੱਲ ਇਹ ਦੇਖਣ ਨੂੰ ਮਿਲੀ ਕਿ ਇਕ ਦੂਜੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰਨ ਵਾਲੇ ਅਤੇ ਮੁੱਖ ਵਿਰੋਧੀ ਮੰਨੇ ਜਾਂਦੇ ਸੁਖਬੀਰ ਬਾਦਲ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਇਕੋ ਮੰਚ 'ਤੇ ਨਜ਼ਰ ਆਏ। ਭਾਜਪਾ 'ਚੋਂ ਅਸਤੀਫਾ ਦੇਣ ਤੋਂ ਬਾਅਦ ਇਹ ਪਹਿਲਾ ਮੌਕੇ ਹੈ ਜਦੋਂ ਇਹ ਦੋਵੇਂ ਦਿੱਗਜ ਆਗੂ ਇਕ ਮੰਚ 'ਤੇ ਨਜ਼ਰ ਆਏ ਹਨ।

ਦੱਸਣਯੋਗ ਹੈ ਕਿ ਇਸ ਮੌਕੇ ਜਸਟਿਨ ਟਰੂਡੋ ਨੇ ਵਿਜ਼ੀਟਰ ਬੁੱਕ 'ਤੇ ਆਪਣਾ ਤਜ਼ਰਬਾ ਸਾਂਝਾ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਦਾ ਇਸ ਪਾਵਨ ਸਥਾਨ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਹ ਕਿਰਪਾ ਅਤੇ ਨਿਮਰਤਾ ਨਾਲ ਭਰ ਗਏ ਹਨ।