ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ-ਹਰਸਿਮਰਤ, ਕੈਪਟਨ ਲਈ ਆਖ ਗਏ ਵੱਡੀ ਗੱਲ

Sunday, Oct 11, 2020 - 06:42 PM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ-ਹਰਸਿਮਰਤ, ਕੈਪਟਨ ਲਈ ਆਖ ਗਏ ਵੱਡੀ ਗੱਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਇੰਨੇ ਹਿਤੈਸ਼ੀ ਹਨ ਤਾਂ ਉਹ ਖੁਦ ਦਿੱਲੀ ਜਾ ਕੇ ਪ੍ਰਦਰਸ਼ਨ ਕਿਉਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜੇ ਪੰਜਾਬ 'ਚ ਰੇਲ ਗੱਡੀਆਂ ਨਾ ਚੱਲਣ ਕਰਕੇ ਕੋਲਾ ਨਾ ਆਇਆ ਤਾਂ ਬਲੈਕ ਆਊਟ ਦੇ ਜ਼ਿੰਮੇਵਾਰ ਸਿੱਧੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਹੋਣਗੇ ਕਿਉਂਕਿ ਉਨ੍ਹਾਂ ਵੱਲੋਂ ਅਜੇ ਤੱਕ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਵਾਰ ਵੀ ਮੁਲਾਕਾਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ :  ਵਿਧਾਨ ਸਭਾ ਚੋਣਾਂ ਤੋਂ 17 ਮਹੀਨੇ ਪਹਿਲਾਂ ਕੇਂਦਰ ਸਰਕਾਰ ਨੂੰ ਲੈ ਕੇ ਬਦਲੇ ਕੈਪਟਨ ਦੇ ਤੇਵਰ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਅਜੇ ਤੱਕ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਵੱਲੋਂ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ, ਉਲਟਾ ਕਿਸਾਨਾਂ ਦੇ ਨਾਲ ਉਨ੍ਹਾਂ ਅਫਸਰਾਂ ਦੀ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਅਫਸਰਾਂ ਨੂੰ ਖੁਦ ਕਿਸਾਨੀ ਬਾਰੇ ਕੁੱਝ ਨਹੀਂ ਪਤਾ ਅਤੇ ਸਿਰਫ ਕਿਸਾਨਾਂ 'ਤੇ ਦਬਾਅ ਪਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਮੰਨਣ। 

ਇਹ ਵੀ ਪੜ੍ਹੋ :  ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖ਼ਬਰ, ਖਜ਼ਾਨਾ ਮੰਤਰੀ ਦਾ ਐਲਾਨ, ਜਲਦ ਸ਼ੁਰੂ ਹੋਣ ਜਾ ਰਹੀ ਭਰਤੀ

ਸ਼੍ਰੋਮਣੀ ਕਮੇਟੀ ਚੋਣਾਂ ਸੰਬੰਧੀ ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ ਅਤੇ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਦਿਆਂ 100 ਸਾਲ ਪੂਰੇ ਹੋ ਚੱਲੇ ਹਨ ਅਤੇ ਸਿੱਖ ਸੰਗਤ ਹੀ ਫ਼ੈਸਲਾ ਕਰਦੀ ਹੈ ਕਿ ਕਿਸ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਕਿਸਾਨਾਂ ਦੇ ਝੰਡੇ ਹੇਠ ਕਿਸਾਨਾਂ ਦੇ ਹੱਕਾਂ ਲਈ ਪ੍ਰਦਰਸ਼ਨ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ ਬਿਜਲੀ ਦੇ ਸੰਕਟ ਨੂੰ ਦੇਖਦਿਆਂ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਝਟਕਾ


author

Gurminder Singh

Content Editor

Related News