ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤ੍ਰਿਪਤ ਬਾਜਵਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

04/10/2022 12:18:02 PM

ਅੰਮ੍ਰਿਤਸਰ (ਵਾਲੀਆ) - ਪੰਜਾਬ ਦੇ ਸਾਬਕਾ ਸੀਨੀਅਰ ਮੰਤਰੀ ਅਤੇ ਮੌਜੂਦਾ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅੰਮ੍ਰਿਤ ਵੇਲੇ ਪਰਿਵਾਰ ਨਾਲ ਮੱਥਾ ਟੇਕਦਿਆਂ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਉਪਰੰਤ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰਾਂ ਵਿਗੜ ਚੁੱਕੀ ਹੈ। ਹਰ ਰੋਜ ਇਕ-ਦੋ ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵੱਡੇ ਪੱਧਰ ’ਤੇ ਹੋ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਂਦਿਆ ਸਖ਼ਤ ਸੁਰੱਖਿਆ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਆਮ ਨਾਗਰਿਕ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਜ਼ਿੰਦਗੀ ਬਤੀਤ ਕਰ ਸਕੇ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਰੇਤਾ ਦੇ ਰੇਟਾਂ, ਬਿਜਲੀ ਸਸਤੀ ਤੇ 300 ਯੂਨਿਟ ਮੁਆਫ਼ੀ ਬਾਰੇ ਪੁੱਛੇ ਸਵਾਲਾਂ ਬਾਰੇ ਬਾਜਵਾ ਨੇ ਕਿਹਾ ਕਿ ਇਹ ਸਵਾਲ ਤੁਸੀਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਕਰਨਾ। ਤੰਜ ਕੱਸਦਿਆਂ ਬਾਜਵਾ ਨੇ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਸਨ ਹੁਣ ਵੇਖਦੇ ਆਂ ਕਿ ਕਿੰਨਾ ਕੁ ਬਦਲਾਅ ਹੋਵੇਗਾ। ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ


rajwinder kaur

Content Editor

Related News