31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ
Sunday, Oct 27, 2024 - 05:24 AM (IST)
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ 1 ਨਵੰਬਰ, 16 ਕੱਤਕ ਨੂੰ ਮਨਾਇਆ ਜਾਵੇਗਾ। ਪੁਰਾਤਨ ਚਲੀ ਆ ਰਹੀ ਰਵਾਇਤ ਅਨੁਸਾਰ ਬੰਦੀ ਛੋੜ ਪੁਰਬ ਮੌਕੇ 1 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਦਰਅਸਲ ਨਾਨਕਸ਼ਾਹੀ ਕੈਲੰਡਰ ਸੰਮਤ 556 ਅਨੁਸਾਰ ਇਸ ਵਾਰ ਬੰਦੀ ਛੋੜ ਦਿਵਸ ਸ੍ਰੀ ਹਰਿਮੰਦਰ ਸਾਹਿਬ ਵਿਖੇ 1 ਨਵੰਬਰ, 16 ਕੱਤਕ ਨੂੰ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਕੈਲੰਡਰ ਅਤੇ ਡਾਇਰੀ ਅਨੁਸਾਰ ਇਸ ਵਾਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਦੀਵਾਲੀ ਦੀ ਗਜ਼ਟਿਡ ਛੁੱਟੀ 31 ਅਕਤੂਬਰ ਐਲਾਨੀ ਗਈ ਹੈ, ਜੋ ਕਿ ਆਮ ਲੋਕਾਂ ਤੇ ਸ਼ਰਧਾਲੂਆਂ ਵਿਚ ਦੁਬਿਧਾ ਪੈਦਾ ਕਰ ਰਹੀ ਹੈ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਜੇ ਕੀਤਾ ਇਹ ਕੰਮ ਤਾਂ ਆਵੇਗੀ ਸ਼ਾਮਤ
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਅਤੇ ਇਸ ਵਰ੍ਹੇ ਦੇ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ ਮੱਸਿਆ ਬੰਦੀ ਛੋੜ ਦਿਵਸ ਦੀਵਾਲੀ 1 ਨਵੰਬਰ ਨੂੰ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ 'ਵੈਬਸਾਈਟ 'ਤੇ ਵੀ ਜਾਣਕਾਰੀ ਦਰਜ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਮੁਤਾਬਕ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਬੰਦੀ ਛੋੜ ਦਿਵਸ 16 ਕੱਤਕ, 1 ਨਵੰਬਰ ਸ਼ੁੱਕਰਵਾਰ ਨੂੰ ਹੈ ਤੇ ਇਸ ਦਿਨ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e