ਪਹਿਲੇ ਪ੍ਰਕਾਸ਼ ਪੁਰਬ ’ਤੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਸ੍ਰੀ ਹਰਿਮੰਦਰ ਸਾਹਿਬ, ਵੇਖੋ ਖ਼ੂਬਸੂਰਤ ਤਸਵੀਰਾਂ

09/15/2023 6:43:59 PM

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ।  ਸਜਾਵਟ 'ਚ ਦੇਸ਼-ਵਿਦੇਸ਼ ਤੋਂ  ਫੁੱਲ ਵਰਤੇ ਗਏ ਹਨ। 15 ਸਤੰਬਰ ਯਾਨੀ ਅੱਜ ਰਾਤ ਤੱਕ ਫੁੱਲਾਂ ਦੀ  ਸਜਾਵਟ ਨੂੰ ਮੁਕੰਮਲ ਕੀਤਾ ਜਾਵੇਗਾ। 

ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸਜਾਵਟ ਵਿੱਚ ਲਗਾਏ ਜਾਣ ਵਾਲੇ ਫੁੱਲ ਦੇਸ਼ਾਂ -ਵਿਦੇਸ਼ਾਂ ਤੋਂ ਦਿੱਲੀ ਦੇ ਰਸਤੇ ਚਾਰ ਏਅਰ ਕੰਡੀਸ਼ਨਰ ਟਰੱਕਾਂ ਰਾਹੀਂ ਅੰਮ੍ਰਿਤਸਰ ਲਿਆਂਦੇ ਗਏ ਹਨ, ਜਿਨ੍ਹਾਂ ਦੀ ਗਿਣਤੀ 2 ਤੋਂ 3 ਹਜ਼ਾਰ ਬੱਡਲਾਂ ਦੇ ਕਰੀਬ ਹੈ। ਜਿਸ ਨੂੰ 2,000 ਕੁਇੰਟਲ ਵੀ ਕਹਿ ਸਕਦੇ ਹਾਂ।

ਇਹ ਵੀ ਪੜ੍ਹੋ-  ਯਾਤਰੀਆਂ ਲਈ ਅਹਿਮ ਖ਼ਬਰ: ਪੰਜਾਬ 'ਚ ਇਸ ਰੂਟ 'ਤੇ 5 ਦਿਨਾਂ ਲਈ ਰੇਲ ਆਵਾਜਾਈ ਰਹੇਗੀ ਬੰਦ

ਗੁਰੂ ਘਰ ਵਿਖੇ ਫੁੱਲਾਂ ਦੀ ਸਜਾਵਟ ਕਰਨ ਵਾਸਤੇ ਕੋਲਕਾਤਾ ਅਤੇ ਉਤਰ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ 'ਤੇ 100 ਦੇ ਕਰੀਬ ਕਾਰੀਗਰ ਵੀ ਆਏ ਹਨ । ਇਸ ਸੰਬੰਧੀ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਸਜਾਵਟ ਕਰਨ ਵਾਲੇ ਸਾਰੇ ਹੀ ਕਾਰੀਗਰ ਕੋਲਕਤਾ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਇਹ ਸਜਾਵਟ ਕਰਨ ਲਈ  ਤਿੰਨ ਦਿਨਾਂ ਦਾ ਸਮਾਂ ਲੱਗਿਆ ਹੈ। ਜੋ 13 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦਿਨ-ਰਾਤ ਕੰਮ ਕਰਦੇ ਹੋਏ 15 ਸਤੰਬਰ ਦੀ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ।

ਚਖੰਡ ਸ੍ਰੀ ਹਰਿਮੰਦਰ ਸਾਹਿਬ ਪਾਸੇ ਇਨ੍ਹਾਂ ਫੁੱਲਾਂ ਦੀ ਸਜਾਵਟ ਨਾਲ ਕੋਨਾ-ਕੋਨਾ ਮਹਿਕ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਲਈ ਵੱਖ -ਵੱਖ ਦੇਸ਼ ਦੇ ਕੋਨੇ ਅਤੇ ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਾਏ ਗਏ ਹਨ। ਜਿਥੇ ਵਿਸ਼ੇਸ਼ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫ਼ਰੀਕਾ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ 'ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ਵਿੱਚੋਂ ਇਹ ਫੁੱਲ ਮੰਗਵਾਏ ਗਏ ਹਨ। ਫੁੱਲਾਂ ਦੀਆਂ ਕਿਸਮਾਂ 'ਚ ਦੇਸ਼-ਵਿਦੇਸ਼ਾਂ ਤੋਂ 50 ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ। ਸਭ ਤੋਂ ਵੱਧ ਤਾਦਾਰ ਫੁੱਲਾਂ 'ਚ ਗੇਂਦਾ ਦੀ ਹੈ, ਜਿਸ ਨੂੰ ਲੜੀਆਂ ਆਦਿ ਵਿਚ ਵਰਤਿਆ ਜਾਵੇਗਾ। 

ਤਸਵੀਰਾਂ 'ਚ ਦੇਖ ਸਕਦੇ ਹੋ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਗਿਆ ਹੈ। ਸਜਾਵਟ 'ਚ ਜਿੱਥੇ ਗੋਲੇ, ਝੂਮਰ, ਲੜੀਆਂ, ਧਾਰਮਿਕ ਚਿੰਨ੍ਹ, ਝਾਲਰ, ਹਾਰ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ, ਜਿਸ ਨੂੰ ਲੋਕ ਦੂਰ-ਦੂਰ ਤੋਂ ਵੇਖਣ ਲਈ ਆ ਰਹੇ ਹਨ। ਸੰਗਤਾਂ ਦਾ ਫੁੱਲਾਂ ਦੀ ਇਸ ਸਜਾਵਟ ਨੂੰ ਵੇਖ ਕੇ ਦਿਲੋਂ ਖੁਸ਼ ਹੋ ਰਹੀਆਂ ਹਨ। 

ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਪਰਿਕਰਮਾ ਵਿਚ ਸਥਿਤ ਗੁਰਦੁਆਰਾ ਲਾਚੀ ਬੇਰ ਸਾਹਿਬ, ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ, ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਜੀ ਸ਼ਹੀਦ, ਗੁਰਦੁਆਰਾ ਰਾਮਸਰ ਸਾਹਿਬ ਆਦਿ ਵਿਖੇ ਸਜਾਵਟ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  CM ਮਾਨ ਤੇ ਕੇਜਰੀਵਾਲ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕੀਤੇ ਕਈ ਵੱਡੇ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan