ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ MP ਸੁੱਖ ਧਾਲੀਵਾਲ

01/02/2020 10:09:13 AM

ਅੰਮ੍ਰਿਤਸਰ, (ਦੀਪਕ, ਸੁਮਿਤ)- ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਬੀਤੇ ਦਿਨ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਧੁਰਾ ਹੈ ਅਤੇ ਦੇਸ਼-ਦੁਨੀਆ ’ਚ ਵੱਸਦਾ ਹਰ ਸਿੱਖ ਇਸ ਨਾਲ ਜੁਡ਼ਿਆ ਹੋਇਆ ਹੈ। ਕੈਨੇਡਾ ਦੀ ਪਾਰਲੀਮੈਂਟ ’ਚ ਮੈਂਬਰ ਦੀ ਜ਼ਿੰਮੇਵਾਰੀ ਮਿਲਣਾ ਪੰਜਾਬੀਆਂ ਦੇ ਪਿਆਰ ਅਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਹੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ’ਚ ਵੱਸਦਾ ਹਰ ਪੰਜਾਬੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਚਾਹੁੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਕੈਨੇਡਾ ਤੋਂ ਪੁੱਜੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

PunjabKesari

ਇਸੇ ਦੌਰਾਨ ਸੁੱਖ ਧਾਲੀਵਾਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਰਾਮ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗਰੇਵਾਲ ਨੇ ਸੁੱਖ ਧਾਲੀਵਾਲ ਵੱਲੋਂ ਕੈਨੇਡਾ ’ਚ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਿਰਪਾਲ ਸਿੰਘ ਮਾਂਗਟ, ਸੁਰਿੰਦਰਪਾਲ ਸਿੰਘ ਸੀ. ਆਰ., ਜਗਦੀਪ ਸਿੰਘ ਸੇਖੋਂ, ਅਮਨਦੀਪ ਸਿੰਘ ਔਲਖ, ਮਨਜੀਤ ਸਿੰਘ ਸੰਧੂ, ਅਜਮੇਰ ਸਿੰਘ, ਯੁਗਰਾਜ ਸਿੰਘ ਗਰਚਾ, ਤੇਜਿੰਦਰ ਸਿੰਘ ਮੌਡ਼, ਗੁਰਪ੍ਰੀਤ ਸਿੰਘ ਤੇ ਜਤਿੰਦਰਪਾਲ ਸਿੰਘ ਸੂਚਨਾ ਅਧਿਕਾਰੀ ਸਮੇਤ ਹੋਰ ਹਾਜ਼ਰ ਸਨ।


Related News