ਵੱਡੀ ਖਬਰ: ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਦਾ ਮੋਬਾਇਲ ਹੈਕ
Friday, Apr 17, 2026 - 06:27 PM (IST)
ਅੰਮ੍ਰਿਤਸਰ (ਜ.ਬ.)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਮਾਨ ਧੰਗੇੜਾ ਸਾਈਬਰ ਠੱਗਾਂ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਸ਼ਾਤਿਰ ਹੈਕਰਾਂ ਨੇ ਮੈਨੇਜਰ ਧੰਗੇੜਾ ਦਾ ਮੋਬਾਇਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਕਰਾਂ ਨੇ ਮੈਸੇਜ ਭੇਜ ਕੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਜ਼ਰੂਰੀ ਕੰਮ ਲਈ ਤੁਰੰਤ ਮਾਲੀ ਮਦਦ ਦੀ ਲੋੜ ਹੈ। ਇਸ ਧੋਖਾਧੜੀ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਮੈਸੇਜ ਪ੍ਰਾਪਤ ਕਰਨ ਵਾਲੇ ਕੁਝ ਧੰਗੇੜਾ ਦੇ ਕੁਝ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਪਿਆ ਅਤੇ ਉਨ੍ਹਾਂ ਨੇ ਸਿੱਧਾ ਮੈਨੇਜਰ ਸਾਹਿਬ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੋਬਾਈਲ ਨੰਬਰ/ਅਕਾਊਂਟ ਹੈਕ ਹੋ ਗਿਆ ਹੈ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਕਿਸਮ ਦੀ ਪੈਸਿਆਂ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਸੰਗਤ ਅਤੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਕਿਸੇ ਵੀ ਸੰਦੇਸ਼ ਦੇ ਚੁੰਗਲ ਵਿੱਚ ਨਾ ਫਸਣ ਅਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਾ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
