'ਬੰਦੀ ਛੋੜ' ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਆਤਿਸ਼ਬਾਜ਼ੀ, ਤਸਵੀਰਾਂ 'ਚ ਵੇਖੋ ਮਨਮੋਹਕ ਨਜ਼ਾਰਾ
Saturday, Nov 14, 2020 - 08:31 PM (IST)
ਅੰਮ੍ਰਿਤਸਰ (ਸੁਮਿਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਕੌਮ ਦਾ ਅਹਿਮ ਦਿਹਾੜਾ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੇ ਇਸ ਪਵਿੱਤਰ ਦਿਵਸ 'ਤੇ ਲੰਬੀਆਂ ਲਾਈਨਾਂ 'ਚ ਖੜੇ ਹੋ ਕੇ ਗੁਰੂ ਘਰ 'ਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ।
ਉਥੇ ਇਸ ਮੌਕੇ 'ਤੇ ਹਰਿਮੰਦਰ ਸਾਹਿਬ 'ਚ ਦੀਪਮਾਲਾ ਕੀਤੀ ਗਈ ਅਤੇ ਸ਼ਾਮ ਦੇ ਸਮੇਂ ਰਹਿ-ਰਾਸ ਪਾਠ ਦੇ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧ ਕਮੇਟੀ ਵੱਲੋਂ ਖੁਸਸੂਰਤ ਆਤਿਸ਼ਬਾਜ਼ੀ ਕੀਤੀ ਗਈ। ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ 'ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਹੀ ਸਿੱਖ ਧਰਮ ਦਾ ਮਹਾਨ ਇਤਿਹਾਸ ਵੀ ਇਸ ਨਾਲ ਜੁੜਿਆ ਹੈ।
ਇਹ ਵੀ ਪੜ੍ਹੋ :-ਵੋਡਾ-ਆਈਡੀਆ ਦੇ ਇਸ ਪਲਾਨ ’ਚ ਮਿਲੇਗਾ ਅਨਲਿਮਟਿਡ ਡਾਟਾ ਤੇ Amazon Prime ਦੀ ਫ੍ਰੀ ਸਬਸਕ੍ਰਿਪਸ਼ਨ
ਸਿੱਖ ਧਰਮ 'ਚ ਦੀਵਾਲੀ ਨੂੰ 'ਬੰਦੀ ਛੋੜ ਦਿਹਾੜੇ' ਦੇ ਰੂਪ 'ਚ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਗਵਾਲੀਅਰ ਦੇ ਕਿਲੇ 'ਚੋਂ 52 ਰਾਜਿਆਂ ਨੂੰ ਛੁੜਵਾ ਕੇ ਲਿਆਏ ਸਨ। ਬੰਦੀਛੋੜ ਦਿਵਸ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ।
ਇਹ ਵੀ ਪੜ੍ਹੋ :-ਪਹਿਲੀ ਵਾਰ ‘ਸਾਫਟ ਬੈਟਰੀ’ ਨਾਲ ਆ ਰਹੇ ਹਨ iPhone, ਜਾਣੋ ਡਿਟੇਲ
ਉਥੇ ਅਜਿਹਾ ਲੱਗਾ ਰਿਹਾ ਸੀ ਕਿ ਪਟਾਕੇ ਤਾਰਿਆਂ ਦੇ ਵਾਂਗ ਟਿਮ-ਟਿਮਾ ਰਹੇ ਹੋਣ। ਇਸ ਅਲੌਕਿਕ ਨਜ਼ਾਰੇ ਨੂੰ ਦੇਖਣ ਲਈ ਵਿਦੇਸ਼ ਤੋਂ ਲੋਕ ਇਥੇ ਆਉਂਦੇ ਹਨ। ਇਥੇ ਆਏ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਅਲੌਕਿਕ ਨਜ਼ਾਰਾ ਕਿਤੇ ਹੋਰ ਦੇਖਣ ਨੂੰ ਮਿਲਿਆ, ਇਸ ਨਜ਼ਾਰੇ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਅਾਸਮਾਨ ਵਿਚ ਪਟਾਕਿਆਂ ਦਾ ਮੀਂਹ ਪੈ ਰਿਹਾ ਹੋਵੇ।
ਹਰਿਮੰਦਰ ਸਾਹਿਬ ਦੇ ਉਪਰ ਪਟਾਕਿਆਂ ਦੀ ਦਸਤਕ ਇਕ ਅਨੋਖਾ ਨਜ਼ਾਰਾ ਪੇਸ਼ ਕਰ ਰਹੀ ਸੀ, ਉਥੇ ਦੂਰ-ਦੂਰ ਤੋਂ ਲੋਕ ਇਥੇ ਆ ਕੇ ਇਸ ਅਲੌਕਿਕ ਨਜ਼ਾਰੇ ਨੂੰ ਦੇਖ ਰਹੇ ਸਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਸਨ, ਹਰ ਕੋਈ ਇਸ ਆਤਿਸ਼ਬਾਜ਼ੀ ਨੂੰ ਲੈ ਕੇ ਆਪਣੇ-ਆਪ ਨੂੰ ਖੁਸ਼ਕਿਸਮਤ ਦੱਸ ਰਿਹਾ ਸੀ। ਇਸ ਮੌਕੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬਨ ਤਮਸਤਕ ਹੋਈਆਂ। ਬੰਦੀ ਛੋੜ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਕਰਕੇ ਇਸ ਦਿਹਾੜੇ ਨੂੰ ਮਨਾਇਆ ਗਿਆ।