ਘੱਲੂਘਾਰਾ ਦਿਵਸ ਤੋਂ ਪਹਿਲਾਂ ਜਥੇਦਾਰ ਨੇ ਜਾਰੀ ਕੀਤਾ ਸੰਦੇਸ਼ (ਵੀਡੀਓ)
Wednesday, May 22, 2019 - 06:27 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : 6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਘੱਲੂਘਾਰਾ ਦਿਵਸ ਦੇ ਸਮਾਗਮ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਅਤੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਸੰਦੇਸ਼ ਜਾਰੀ ਕੀਤਾ ਹੈ। ਜਥੇਦਾਰ ਨੇ ਸੰਗਤ ਨੂੰ ਆਖਿਆ ਹੈ ਕਿ ਇਸ ਸਮਾਗਮ ਵਿਚ ਜੋ ਲੋਕ ਹੁੱਲੜਬਾਜ਼ੀ ਕਰਦੇ ਹਨ, ਉਸ ਤੋਂ ਉਹ ਬਾਜ਼ ਆਉਣ। ਸ੍ਰੀ ਹਰਿਮੰਦਰ ਸਾਹਿਬ ਇਕ ਰੂਹਾਨੀਅਤ ਦਾ ਕੇਂਦਰ ਹੈ ਅਤੇ ਇਥੇ ਹੁੱਲੜਬਾਜ਼ੀ ਨਾਲ ਕੌਮ ਦੀ ਭਾਵਨਾ ਆਹਤ ਹੁੰਦੀ ਹੈ, ਜਿਸ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਦੱਸਣਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਕੌਮ ਦੇ ਨਾਂ ਸੰਦੇਸ਼ ਦਿੱਤਾ ਜਾਂਦਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਇਸ ਦਿਵਸ ਮੌਕੇ ਮਾਹੌਲ ਖਰਾਬ ਹੁੰਦਾ ਆ ਰਿਹਾ ਹੈ। ਜਿਸ ਨੂੰ ਰੋਕਣ ਲਈ ਜਥੇਦਾਰ ਨੇ ਸਿੱਖ ਸੰਗਤ ਲਈ ਸੰਦੇਸ਼ ਜਾਰੀ ਕੀਤਾ ਹੈ।