ਸ੍ਰੀ ਦਰਬਾਰ ਸਾਹਿਬ ਨੇੜੇ ਗੈਸਟ ਹਾਊਸ 'ਚੋਂ ਮਿਲੀ ਕੁੜੀ ਦੀ ਲਾਸ਼

Monday, Mar 02, 2020 - 05:47 PM (IST)

ਸ੍ਰੀ ਦਰਬਾਰ ਸਾਹਿਬ ਨੇੜੇ ਗੈਸਟ ਹਾਊਸ 'ਚੋਂ ਮਿਲੀ ਕੁੜੀ ਦੀ  ਲਾਸ਼

ਅੰਮ੍ਰਿਤਸਰ (ਸੁਮਿਤ) : ਸ੍ਰੀ ਹਰਿਮੰਦਰ ਸਾਹਿਬ ਨੇੜੇ ਬ੍ਰਹਮ ਬੂਟਾ ਮਾਰਕਿਟ 'ਚ ਸਥਿਤ ਇਕ ਗੈਸਟ ਹਾਊਸ 'ਚੋਂ ਇਕ ਕੁੜੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕੁੜੀ ਬੀਤੀ ਰਾਤ ਆਪਣੇ ਪ੍ਰੇਮੀ ਨਾਲ ਇਥੇ ਠਹਿਰੀ ਸੀ ਅਤੇ ਅੱਜ ਉਸ ਦੀ ਲਾਸ਼ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 
ਘਟਨਾ ਤੋਂ ਬਾਅਦ ਲੜਕੀ ਦਾ ਦੋਸਤ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਖਬਰ ਲਿਖੇ ਜਾਣ ਤਕ ਕੁੜੀ ਦੀ ਸ਼ਨਾਖਤ ਨਹੀਂ ਸੀ ਹੋ ਸਕੀ, ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।


author

Gurminder Singh

Content Editor

Related News